ਨੰਬਰਦਾਰਾਂ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ ਕੇਂਦਰ ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ - ਕੇਂਦਰ ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ
ਬਠਿੰਡਾ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਸਣੇ ਦੇਸ਼ ਭਰ ਦੇ ਕਿਸਾਨਾਂ 'ਚ ਭਾਰੀ ਰੋਸ ਹੈ। ਬਠਿੰਡਾ ਵਿਖੇ ਨੰਬਰਦਾਰਾਂ ਨੇ ਡੀਸੀ ਦਫ਼ਤਰ ਬਾਹਰ ਕੇਂਦਰ ਸਰਾਕਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਨੰਬਰਦਾਰਾਂ ਨੇ ਕਾਲੀਆਂ ਪੱਟੀਆਂ ਬੰਨ ਆਪਣਾ ਰੋਸ ਪ੍ਰਗਟਾਇਆ। ਯੂਨੀਅਨ ਆਗੂ ਨੇ ਕਿਹਾ ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨ ਆਪਣੇ ਹੱਕਾਂ ਲਈ ਸੰਘਰਸ਼ 'ਤੇ ਡਟੇ ਹੋਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨ ਵਿਰੋਧੀ ਕਾਨੂੰਨ ਲਿਆ ਕੇ ਕਿਸਾਨਾਂ ਨਾਲ ਧੱਕੇਸ਼ਾਹੀ ਕੀਤੀ ਹੈ। ਕਿਸਾਨਾਂ ਬਾਰੇ ਨਾ ਸੋਚ ਕੇ ਕੇਂਦਰ ਸਰਕਾਰ ਮਹਿਜ਼ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰ ਰਹੀ ਹੈ। ਉਨ੍ਹਾਂ ਆਖਿਆ ਕਿ ਉਹ ਕਿਸਾਨ ਅੰਦੋਲਨ ਦਾ ਸਮਰਥਨ ਕਰਦੇ ਹਨ। ਇਸ ਲਈ ਉਹ ਲਗਾਤਾਰ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਜਾਰੀ ਰੱਖਣਗੇ।