ਮਾਤਾ ਚੰਦ ਕੌਰ ਕਤਲ ਮਾਮਲਾ: ਨਾਮਧਾਰੀ ਪ੍ਰਦਰਸ਼ਕਾਰੀਆਂ ਨੇ ਕੀਤਾ ਰੋਸ ਪ੍ਰਦਰਸ਼ਨ - ਨਾਮਧਾਰੀ ਏਕਤਾ
ਮਾਤਾ ਚੰਦ ਕੌਰ ਦੇ ਕਤਲ ਮਾਮਲੇ ਵਿੱਚ ਸੰਗਰੂਰ ਵਿਖੇ ਨਾਮਧਾਰੀਆਂ ਨੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਕਰਦਿਆਂ ਉਨ੍ਹਾਂ ਨੇ ਜਲਦ ਕਾਰਵਾਈ ਕਰਨ ਲਈ ਸੰਗਰੂਰ 'ਚ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ। ਸੂਬੇ ਭਰ ਵਿੱਚ ਪ੍ਰਦਰਸ਼ਨ ਕਰਦੇ ਹੋਏ ਮੰਗਲਵਾਰ ਨੂੰ ਸੰਗਰੂਰ ਵਿਖੇ ਨਾਮਧਾਰੀ ਸਮੂਹ ਵੱਲੋਂ ਮਾਤਾ ਚੰਦ ਕੌਰ ਦੇ ਕਤਲ ਮਾਮਲੇ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਨਾਮਧਾਰੀ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਪਿਛਲੇ 4 ਸਾਲ ਤੋਂ ਇਨਸਾਫ਼ ਦੀ ਮੰਗ ਕਰ ਰਹੇ ਹਨ, ਪਰ ਹੁਣ ਤੱਕ ਕਾਤਲਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਇਸ ਕਰਕੇ ਉਨ੍ਹਾਂ ਵਲੋਂ ਪੂਰੇ ਪੰਜਾਬ ਵਿੱਚ ਡੀਸੀ ਨੂੰ ਮੰਗ ਪੱਤਰ ਦਿੱਤਾ ਜਾ ਰਿਹਾ ਹੈ। ਨਾਮਧਾਰੀਆਂ ਵਿੱਚ ਪ੍ਰਧਾਨਗੀ ਨੂੰ ਲੈ ਕੇ ਵਿਵਾਦ ਖੜ੍ਹਾ ਹੋਇਆ ਸੀ ਜਿਸ ਤੋਂ ਬਾਅਦ ਮਾਤਾ ਚੰਦ ਕੌਰ ਦਾ ਕਤਲ ਹੋਇਆ, ਪਰ ਸਰਕਾਰ ਇਸ ਮਾਮਲੇ ਵਿੱਚ ਦੋਸ਼ੀਆਂ ਵਿਰੁੱਧ ਕਾਰਵਾਈ ਕਰਦੀ ਹੋਈ ਨਜ਼ਰ ਨਹੀਂ ਆ ਰਹੀ ਹੈ।