ਮੋਹਾਲੀ ਵਿਖੇ ਪਰਾਲੀ ਸਾੜਨ ਵਾਲੇ ਕਿਸਾਨਾ ਦਾ ਨਾਂਅ ਰੈੱਡ ਲਿਸਟ 'ਚ - ਪਰਾਲੀ ਸਾੜਨ ਵਾਲੇ ਕਿਸਾਨਾ ਦਾ ਨਾਂ ਰੈੱਡ ਲਿਸਟ 'ਚ
ਸੂਬੇ ਭਰ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਸਖ਼ਤ ਹਦਾਇਤਾਂ ਦੇ ਚੱਲਦਿਆਂ ਮੋਹਾਲੀ ਵਿਖੇ 43 ਕਿਸਾਨਾਂ ਨੂੰ ਲੱਗਭੱਗ 1 ਲੱਖ 40 ਹਜਾਰ ਰੁਪਏ ਦੇ ਕਰੀਬ ਜੁਰਮਾਨਾ ਕੀਤਾ ਗਿਆ ਹੈ। ਜਾਣਕਾਰੀ ਲਈ ਦਸ ਦੇਈਏ ਕਿ ਸੂਬੇ ਭਰ ਵਿੱਚ ਸਰਕਾਰ ਦੀ ਸਖ਼ਤੀ ਦੇ ਬਾਵਜੂਦ ਕਿਸਾਨਾਂ ਵੱਲੋਂ ਪਰਾਲੀ ਸਾੜਨ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸ ਵਿੱਚ ਸੰਗਰੂਰ ਸਭ ਤੋਂ ਮੋਹਰੀ ਰਿਹਾਇਸੇ ਤਰ੍ਹਾਂ ਇਕੱਲੇ ਮੋਹਾਲੀ ਸ਼ਹਿਰ ਦੀ ਗੱਲ ਕਰੀਏ ਤਾਂ ਸਨੇਟਾ ਦੇ ਨੇੜੇ ਪਿੰਡ ਬਠਲਾਣਾ ਵਿਖੇ ਕਿਸਾਨ ਅਜਮੇਰ ਸਿੰਘ, ਮਨਪ੍ਰੀਤ ਸਿੰਘ ਅਤੇ ਇੱਕ ਹੋਰ ਨੂੰ 7500 ਰੁਪਏ ਦਾ ਜ਼ੁਰਮਾਨਾ ਕੀਤਾ ਗਿਆ। ਇਸ ਦੇ ਨਾਲ ਹੀ ਇਨ੍ਹਾਂ ਦਾ ਨਾਮ ਰੈੱਡ ਲਿਸਟ ਵਿੱਚ ਦਰਜ ਕਰ ਲਿਆ ਗਿਆ ਹੈ। ਐਸ.ਡੀ.ਐਮ. ਜਗਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਕਿਸ ਤਰ੍ਹਾਂ ਖੁੱਦ ਜਾਕੇ ਕਿਸਾਨਾਂ ਨੂੰ ਪਰਾਲੀ ਸਾੜਦੇ ਰੰਗੇ ਹੱਥੀ ਫੜ੍ਹਿਆ ਤੇ ਜ਼ੁਰਮਾਨਾ ਲਾਇਆ। ਉਨ੍ਹਾਂ ਦੱਸਿਆ ਕਿ ਮੋਹਾਲੀ ਦੇ ਡਿਪਟੀ ਕਮਿਸ਼ਨਰ ਵੱਲੋਂ ਸਖ਼ਤ ਹਦਾਇਤਾਂ ਹਨ ਕਿ ਕੋਈ ਵੀ ਸਰਕਾਰੀ ਅਧਿਕਾਰੀ ਕੋਲ ਜ਼ਮੀਨ ਹੈ ਤੇ ਜੇਕਰ ਉਹ ਪਰਾਲੀ ਨੂੰ ਅੱਗ ਲਾਉਂਦਾ ਹੈ ਤਾਂ ਉਸ ਖ਼ਿਲਾਫ਼ ਸ਼ਖਤ ਕਾਰਵਾਈ ਕੀਤੀ ਜਾਵੇਗੀ।