ਨਨਕਾਣਾ ਸਾਹਿਬ ਹਮਲਾ: ਸੰਗਰੂਰ 'ਚ ਭਾਜਪਾ ਆਗੂਆਂ ਨੇ ਪਾਕਿ ਦੇ ਪ੍ਰਧਾਨ ਮੰਤਰੀ ਦਾ ਸਾੜਿਆ ਪੁਤਲਾ - Pakistan PM
ਮਲੇਰਕੋਟਲਾ ਸ਼ਹਿਰ 'ਚ ਭਾਜਪਾ ਆਗੂਆਂ ਤੇ ਵਰਕਰਾਂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦਾ ਪੁਤਲਾ ਸਾੜਿਆ ਤੇ ਪਾਕਿਸਤਾਨ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ। ਨਨਕਾਣਾ ਸਾਹਿਬ ਵਿਖੇ ਕੀਤੇ ਹਮਲੇ ਤੋਂ ਬਾਅਦ ਪੰਜਾਬੀ ਭਾਈਚਾਰੇ ਵੱਲੋਂ ਚਾਰੇ ਪਾਸੇ ਪਾਕਿਸਤਾਨ ਦੀ ਨਿੰਦਾ ਤੇ ਮੁਸਲਿਮ ਭਾਈਚਾਰੇ ਦੀ ਨਿਖੇਧੀ ਕੀਤੀ ਜਾ ਰਹੀ ਹੈ। ਇਸ ਦੌਰਾਨ ਸਿੱਖ ਭਾਈਚਾਰੇ ਦੇ ਲੋਕਾਂ ਨੇ ਕਿਹਾ ਕਿ ਪਾਕਿਸਤਾਨ ਅੰਦਰ ਘੱਟ ਗਿਣਤੀ ਵਾਲੇ ਲੋਕ ਸੁਰੱਖਿਅਤ ਨਹੀਂ ਹਨ ਅਤੇ ਪਾਕਿਸਤਾਨ ਸਰਕਾਰ ਇਨ੍ਹਾਂ ਨੂੰ ਸੁਰੱਖਿਆ ਦੇਣ ਦੇ ਵਿੱਚ ਅਸਫਲ ਨਜ਼ਰ ਆ ਰਹੀ ਹੈ।