1125 ਨਸ਼ੀਲੀਆਂ ਗੋਲੀਆਂ, ਹੈਰੋਇਨ ਤੇ ਹਥਿਆਰ ਸਮੇਤ ਤਸਕਰ ਕਾਬੂ - ਥਾਣਾ ਹਰੀਕੇ
ਤਰਨ ਤਾਰਨ: ਭੈੜੇ ਅਨਸਰਾਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਦੇ ਤਹਿਤ ਏ.ਐਸ.ਆਈ ਗੁਰਮੇਲ ਸਿੰਘ ਇੰਚਾਰਜ ਨਾਰਕੋਟਿਕ ਸੈਲ ਸਮੇਤ ਪੁਲਿਸ ਪਾਰਟੀ ਨੇ ਦੌਰਾਨੇ ਗਸ਼ਤ ਸਰਹਾਲੀ ਹਰੀਕੇ ਤੋਂ ਕਿਰਤੋਵਾਲ ਰੋਡ ਨੂੰ ਜਾ ਰਹੇ ਬੱਸ ਅੱਡਾ ਕੋਲ ਪੁੱਜੇ ਤਾਂ ਸੜਕ ਕਿਨਾਰੇ ਇੱਕ ਨੌਜਵਾਨ ਆਇਆ ਜੋ ਕਿ ਪੁਲਿਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਉਸ ਨੂੰ ਪੁਲਿਸ ਨੇ ਕਾਬੂ ਕਰ ਲਿਆ। ਉਸ ਦੀ ਤਲਾਸ਼ੀ ਦੌਰਾਨ ਪੁਲਿਸ ਨੂੰ ਉਸ ਕੋਲੋਂ 1125 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਉਸ ਦੇ ਖ਼ਿਲਾਫ਼ ਥਾਣਾ ਹਰੀਕੇ ਵਿੱਚ ਮਾਮਲਾ ਦਰਜ ਕਰਕੇ ਕਾਰਵਾਈ ਅਮਲ ਵਿੱਚ ਲਿਆ ਕੇ ਜਾਂਚ ਸ਼ੁਰੂ ਕਰ ਦਿੱਤੀ। ਏਸੇ ਤਰ੍ਹਾਂ ਪੁਲਿਸ ਨੇ ਹੋਰ ਵਿਅਕਤੀ ਨੂੰ ਹਥਿਆਰਾਂ ਅਤੇ ਹੈਰੋਇਨ ਸਮੇਤ ਕਾਬੂ ਕੀਤਾ ਹੈ।