ਆਪ ਨੇ ਦੱਸਿਆ ਸੁਖਬੀਰ ਬਾਦਲ ਨੂੰ ਨਰਿੰਦਰ ਮੋਦੀ ਦਾ ਏਜੰਟ - ਅਕਾਲੀ ਦਲ ਦੇ ਸੁਖਬੀਰ ਬਾਦਲ
ਜਲੰਧਰ: ਸ਼ਹਿਰ ਵਿਖੇ ਆਮ ਆਦਮੀ ਪਾਰਟੀ ਦੇ ਦਫ਼ਤਰ ਵਿੱਚ ਆਪ ਦੇ ਵਿਧਾਇਕ ਜੈ ਕਿਸ਼ਨ ਰੋੜੀ ਅਤੇ ਬਲਦੇਵ ਸਿੰਘ ਪੁੱਜੇ। ਆਪ ਦੇ ਵਿਧਾਇਕ ਜੈ ਕਿਸ਼ਨ ਰੋੜੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿੱਚ ਅਕਾਲੀ ਦਲ ਦੇ ਸੁਖਬੀਰ ਬਾਦਲ ਨੂੰ ਆਪਣਾ ਏਜੰਟ ਰੱਖਿਆ ਹੋਇਆ ਹੈ ਅਤੇ ਉਨ੍ਹਾਂ ਦੇ ਏਜੰਟ ਨੇ 25 ਤਰੀਕ ਨੂੰ ਤਿੰਨ ਘੰਟੇ ਪੰਜਾਬ ਬੰਦ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਕਿਸਾਨਾਂ ਦੇ ਨਾਲ ਖਿਲਵਾੜ ਕਰ ਰਹੀ ਹੈ।