ਨਾਭਾ 'ਚ ਦੁਸਹਿਰੇ ਮੌਕੇ ਕਿਸਾਨਾਂ ਨੇ ਸਾੜਿਆ ਮੋਦੀ ਦਾ ਪੁਤਲਾ - ਅਕਾਲੀ ਦਲ ਸਤੰਤਰਤਾ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ
ਪਟਿਆਲਾ: ਅੱਜ ਪੂਰੇ ਪੰਜਾਬ ਵਿੱਚ ਥਾਂ-ਥਾਂ ਉੱਤੇ ਖੇਤੀ ਕਾਨੂੰਨਾਂ ਦੇ ਰੋਸ ਵਿੱਚ ਰਾਵਣ ਦੀ ਥਾਂ ਮੋਦੀ ਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕੇ ਜਾ ਰਹੇ ਹਨ। ਨਾਭਾ ਵਿਖੇ ਅਕਾਲੀ ਦਲ ਸਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਹੀ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਮੰਤਰੀ ਜੇ.ਪੀ. ਨੱਢਾ, ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਪੁਤਲਾ ਸਾੜਿਆ ਗਿਆ।