ਨਰਸਾਂ ਦੀ ਹੜਤਾਲ ਚੌਥੇ ਦਿਨ ਵੀ ਲਗਾਤਾਰ ਜਾਰੀ
ਫਰੀਦਕੋਟ: ਪਿਛਲੇ 4 ਦਿਨਾਂ ਤੋਂ ਹੜਤਾਲ (Strike) ‘ਤੇ ਬੈਠੀਆਂ ਨਰਸਾ (Nursing) ਦੀ ਹੜਤਾਲ (Strike) ਪੰਜਾਬ ਸਰਕਾਰ (Government of Punjab) ਖ਼ਿਲਾਫ਼ ਜਾਰੀ ਹੈ। ਇਸ ਮੌਕੇ ਨਰਸਿੰਗ ਸਟਾਫ਼ (Nursing staff) ਵੱਲੋੋਂ ਸ਼ਹਿਰ ਵਿੱਚ ਇੱਕ ਰੋਸ ਮਾਰਚ ਵੀ ਕੱਢਿਆ ਗਿਆ ਹੈ। ਇਸ ਰੋਸ ਮਾਰਚ ਵਿੱਚ ਨਰਸਾਂ (Nursing) ਨੇ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ। ਮੀਡੀਆ ਨਾਲ ਗੱਲਬਾਤ ਦੌਰਾਨ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ (Government of Punjab) ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨ ਲੈਂਦੀ ਉਦੋਂ ਤੱਕ ਉਨ੍ਹਾਂ ਦੀ ਹੜਤਾਲ (Strike) ਜਾਰੀ ਰਹੇਗੀ। ਇਨ੍ਹਾਂ ਨਰਸਾ ਦਾ ਕਹਿਣਾ ਹੈ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਕੰਮ ਕਰ ਰਹੀਆਂ ਹਨ, ਪਰ ਪੰਜਾਬ ਸਰਕਾਰ (Government of Punjab) ਨੇ ਹਾਲੇ ਤੱਕ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ।