ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਯਾਦ 'ਚ 27 ਦਸੰਬਰ ਨੂੰ ਕੌਮ 15 ਮਿੰਟ ਮੂਲ ਮੰਤਰ ਦਾ ਜਾਪ ਕਰੇ-ਗਿਆਨੀ ਹਰਪ੍ਰੀਤ
ਬਠਿੰਡਾ: ਕਲਗੀਧਰ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਸ਼ਹੀਦ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜ਼ਰ ਕੌਰ ਜੀ ਦੇ ਸ਼ਹੀਦੀ ਦਿਹਾੜੇ ਦੇ ਸੰਦਰਭ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸਮੁੱਚੀ ਸਿੱਖ ਕੌਮ ਦੇ ਨਾਂ ਇੱਕ ਸੰਦੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ 27 ਦਸੰਬਰ ਨੂੰ ਸਵੇਰੇ 10 ਤੋਂ ਸਵਾ 10 ਵਜੇ ਤੱਕ 15 ਮਿੰਟ ਤੱਕ ਹਰ ਸਿੱਖ ਭਾਂਵੇ ਕਿਤੇ ਵੀ ਹੋਵੇ ਇਕੱਲਾ ਹੋਵੇ ਜਾਂ ਸੰਗਤੀ ਰੂਪ 'ਚ ਹੋਵੇ, ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਯਾਦ ਵਿੱਚ ਮੂਲ ਮੰਤਰ ਅਤੇ ਗੁਰ ਮੰਤਰ ਦਾ ਜਾਪ ਕਰੇ।