ਗਣਤੰਤਰ ਦਿਵਸ ਮੌਕੇ ਜਲੰਧਰ ’ਚ ਅਰੁਣਾ ਚੌਧਰੀ ਨੇ ਲਹਿਰਾਇਆ ਝੰਡਾ - ਮਹਿਲਾ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ
ਜਲੰਧਰ: ਦੇਸ਼ ਅੱਜ ਆਪਣਾ 72ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਇਸ ਮੌਕੇ ਸ਼ਹਿਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੰਜਾਬ ਦੀ ਸਮਾਜਿਕ ਸੁਰੱਖਿਆ ਅਤੇ ਮਹਿਲਾ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਨੇ ਸ਼ਾਨਦਾਰ ਪਰੇਡ ਦੀ ਸਲਾਮੀ ਲਈ ਅਤੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਅਰੁਣਾ ਚੌਧਰੀ ਨੇ ਕਿਹਾ ਕਿ ਦੇਸ਼ ਵਾਸੀਆਂ ਨੂੰ ਇਸ ਗਣਤੰਤਰ ਦਿਵਸ ਦੀ ਮੁਬਾਰਕਬਾਦ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ।