ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਨੈਸ਼ਨਲ ਹਾਈਵੇ ਕੀਤਾ ਜਾਮ - Amritsar-Delhi National Highway
ਅੰਮ੍ਰਿਤਸਰ: ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇ (Amritsar-Delhi National Highway) ਨੇੜੇ ਬਿਆਸ ਪੁਲ ਉਤੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਵੱਲੋਂ ਚੱਕਾ ਜਾਮ ਕਰਕੇ ਪੰਜਾਬ ਸਰਕਾਰ (Government of Punjab)ਖਿਲਾਫ ਨਾਅਰੇਬਾਜੀ ਕੀਤੀ।ਸਰਕਾਰੀ ਵਿਭਾਗਾਂ ਵਿਚ ਆਊਟਸੋਰਸਡ, ਇੰਨਲਿਟਸਮੈਂਟ, ਕੰਪਨੀਆਂ, ਸੋਸਾਇਟੀਆਂ, ਠੇਕੇਦਾਰਾਂ ਅਤੇ ਕੇਂਦਰੀ ਸਕੀਮਾਂ ਅਧੀਨ ਕੰਮ ਕਰਦੇ ਹਰ ਕੈਟਾਗਿਰੀਆਂ ਦੇ ਕੱਚੇ ਕਾਮਿਆਂ ਵੱਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਇਹ ਚੱਕਾ ਜਾਮ ਕੀਤਾ ਗਿਆ ਹੈ ਅਤੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਵੀ ਇਹਨਾਂ ਦਾ ਸਮਰਥਨ ਕੀਤਾ ਜਾ ਰਿਹਾ ਹੈ।ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਗਿਆ ਹੈ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਦਿਨਾਂ ਵਿਚ ਵੱਡਾ ਸੰਘਰਸ਼ ਕੀਤਾ ਜਾਵੇਗਾ।