ਗੁਰਦਾਸਪੁਰ 'ਚ ਨੈਸ਼ਨਲ ਲੋਕ ਅਦਾਲਤ ਲਗਾ ਕੀਤਾ ਮੁਕੱਦਮਿਆਂ ਦਾ ਨਿਪਟਾਰਾ
ਗੁਰਦਾਸਪਪੁਰ: ਗੁਰਦਾਸਪੁਰ ਦੇ ਕੋਰਟ ਕੰਪਲੈਕਸ 'ਚ ਨੈਸ਼ਨਲ ਲੋਕ ਅਦਾਲਤ ਲਗਾਈ ਗਈ। ਇਸ ਦੇ ਤਹਿਤ ਲੋਕ ਅਦਾਲਤ 'ਚ ਪੰਜ ਬੈਂਚ ਲਗਾ ਕੇ ਲੋਕਾਂ ਦੇ ਕੇਸਾਂ ਦਾ ਮੌਕੇ 'ਤੇ ਨਿਪਟਾਰਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸੈਸ਼ਨ ਜੱਜ ਰਮੇਸ਼ ਕੁਮਾਰੀ ਨੇ ਦੱਸਿਆ ਕਿ ਨੈਸਨਲ ਲੋਕ ਅਦਾਲਤ 'ਚ ਲੋਕਾਂ ਦੇ ਮਸਲਿਆਂ ਦਾ ਮੌਕੇ 'ਤੇ ਹੀ ਹੱਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਲੋਕਾਂ ਨੂੰ ਨੈਸ਼ਨਲ ਲੋਕ ਅਦਾਲਤ 'ਚ ਕੇਸ ਲਾਉਣੇ ਚਾਹੀਦੇ ਹਨ ਤਾਂ ਜੋ ਉਨ੍ਹਾਂ ਦੇ ਪੈਸੇ ਅਤੇ ਸਮੇਂ ਦੀ ਬਚਤ ਹੋ ਸਕੇ।
Last Updated : Apr 11, 2021, 5:02 PM IST