ਰਾਸ਼ਟਰੀ ਪੋਸ਼ਣ ਮਿਸ਼ਨ ਤਹਿਤ ਮਲੋਟ 'ਚ ਕਰਵਾਇਆ ਗਿਆ ਪੋਸ਼ਣ ਅਭਿਆਨ ਸਮਾਗਮ - ਜ਼ਿਲ੍ਹਾ ਪ੍ਰਸ਼ਾਸਨ ਮਲੋਟ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਲੋਟ ਵਿੱਚ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹਾ ਪੋਸ਼ਣ ਮੁਹਿੰਮ ਦਾ ਆਯੋਜਨ ਕੀਤਾ ਗਿਆ, ਇਸ ਮੌਕੇ ਪੰਜਾਬ ਦੇ ਡਿਪਟੀ ਸਪੀਕਰ ਅਤੇ ਹਲਕਾ ਮਲੋਟ ਦੇ ਵਿਧਾਇਕ ਅਜੈਬ ਸਿੰਗ ਭੱਟੀ ਨੇ ਸ਼ਿਰਕਤ ਕੀਤੀ | ਇਸ ਸਮਾਗਮ ਵਿੱਚ ਜ਼ਿਲ੍ਹੇ ਭਰ ਤੋਂ ਆਈਆ ਆਂਗਣਵਾੜੀ ਵਰਕਰਾਂ ਅਤੇ ਔਰਤਾਂ ਨੇ ਭਾਗ ਲਿਆ। ਜਿਸ ਵਿਚ ਵਿਭਾਗ ਦੁਆਰਾ ਪਿਛਲੇ ਮਹੀਨੇ ਤੋਂ ਕੇਂਦਰ ਸਰਕਾਰ ਦੁਆਰਾ ਮਨਾਏ ਗਏ, ਰਾਸ਼ਟਰੀ ਪੋਸ਼ਣ ਮੁਹਿੰਮ ਦੀ ਰਿਪੋਰਟ ਪੇਸ਼ ਕੀਤੀ ਗਈ, ਅਤੇ ਔਰਤਾਂ ਨੂੰ ਦਿੱਤੇ ਜਾਣ ਵਾਲੇ ਪੋਸ਼ਣ ਬਾਰੇ ਜਾਣਕਾਰੀ ਵੀ ਦਿੱਤੀ ਗਈ। ਇਸ ਮੌਕੇ ਗਰਭਵਤੀ ਔਰਤਾਂ ਨੂੰ ਗੋਦ ਭਰਾਈ ਦੇ ਰੂਪ ਵਿੱਚ 1-1 ਫੱਲ ਦੀ ਟੋਕਰੀ ਵੀ ਵੰਡੀ ਗਈ| ਇਸ ਮੌਕੇ ਡਿਪਟੀ ਸਪੀਕਰ ਨੇ ਕਿਹਾ ਕਿ ਚੰਗਾ ਪੋਸ਼ਣ ਚੰਗੀ ਜ਼ਿੰਦਗੀ ਦਿੰਦਾ ਹੈ, ਇਸ ਲਈ ਚੰਗਾ ਪੋਸ਼ਣ ਬਹੁਤ ਮਹੱਤਵਪੂਰਨ ਹੈ ਅਤੇ ਸਾਡੇ ਭੋਜਨ ਦਾ ਸਹੀ ਸਮਾਂ ਹੋਣਾ ਚਾਹੀਦਾ ਹੈ ਅਤੇ ਹਮੇਸ਼ਾਂ ਡਾਕਟਰ ਦੀ ਸਲਾਹ ਲੈਂਦੇ ਰਹਿਣਾ ਚਾਹੀਦਾ ਹੈ।