ਰਾਸ਼ਟਰੀ ਏਕਤਾ ਦਿਵਸ: ਜੰਮੂ ਕਸ਼ਮੀਰ ਤੋਂ ਸ਼ੁਰੂ ਹੋਈ ਮੋਟਰਸਾਈਕਲ ਰੈਲੀ ਅੰਮ੍ਰਿਤਸਰ ਪਹੁੰਚੀ - ਸਟੈਚੂ ਆਫ ਯੂਨਿਟੀ
ਅੰਮ੍ਰਿਤਸਰ: ਰਾਸ਼ਟਰੀ ਏਕਤਾ ਦਿਵਸ ਦੇ ਸੰਬੰਧ ਵਿੱਚ ਜੰਮੂ ਅਤੇ ਕਸ਼ਮੀਰ ਦੀ ਪੁਲਿਸ ਵੱਲੋਂ ਇਕ ਮੋਟਰਸਾਈਕਲ ਰੈਲੀ ਕੱਢੀ ਗਈ। ਜੰਮੂ ਅਤੇ ਕਸ਼ਮੀਰ ਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਜੰਮੂ ਤੋਂ ਇਹ ਰੈਲੀ ਸ਼ੁਰੂ ਕੀਤੀ ਗਈ ਸੀ ਜੋ ਕਿ ਅੱਜ ਅੰਮ੍ਰਿਤਸਰ ਪਹੁੰਚੀ ਹੈ,ਜੋ ਕਿ ਗੁਜਰਾਤ ਸਟੈਚੂ ਆਫ ਯੂਨਿਟੀ ਕੋਲ ਜਾ ਕੇ ਖ਼ਤਮ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਕਰੀਬ 2500 ਕਿਲੋਮੀਟਰ ਦਾ ਸਫ਼ਰ ਤੈਅ ਕਰਕੇ ਉਨ੍ਹਾਂ ਵੱਲੋਂ ਦੇਸ਼ ਵਾਸੀਆਂ ਨੂੰ ਰਾਸ਼ਟਰੀ ਏਕਤਾ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ। ਅੰਮ੍ਰਿਤਸਰ ਪਹੁੰਚਣ ਤੇ ਪੰਜਾਬ ਪੁਲਿਸ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਉਹ ਦਰਬਾਰ ਸਾਹਿਬ ਅਤੇ ਜਲ੍ਹਿਆਂਵਾਲਾ ਬਾਗ ਜਾਣ ਤੋਂ ਬਾਅਦ ਜਲੰਧਰ ਵੱਲ ਨੂੰ ਰਵਾਨਾ ਹੋਣਗੇ।