ਸ਼ਰਾਰਤੀ ਵਿਅਕਤੀ ਪਾੜ ਰਹੇ ਹਨ ਉਮੀਦਵਾਰਾਂ ਦੇ ਬੈਨਰ - ਜ਼ਿਲ੍ਹਾ ਪ੍ਰਧਾਨ ਵਿਨੋਦ ਕੁਮਾਰ ਬਿੰਟਾ
ਬਠਿੰਡਾ: ਨਗਰ ਨਿਗਮ ਚੋਣਾਂ 14 ਫ਼ਰਵਰੀ ਨੂੰ ਹੋਣ ਜਾ ਰਹੀਆਂ ਹਨ। ਭਾਰਤੀ ਜਨਤਾ ਪਾਰਟੀ ਨੇ ਵੀ ਆਪਣੇ 35 ਉਮੀਦਵਾਰ ਚੋਣ ਮੈਦਾਨ 'ਚ ਉਤਾਰੇ ਹੋਏ ਹਨ। ਇਸ ਦੇ ਤਹਿਤ ਬਕਾਇਦਾ ਬੈਨਰ ਵੀ ਪਾਰਟੀ ਦੇ ਉਮੀਦਵਾਰ ਵੱਲੋਂ ਲਗਾਏ ਗਏ ਹਨ ਪਰ ਕੁਝ ਸ਼ਰਾਰਤੀ ਅਨਸਰਾਂ ਨੇ ਬੀਤੀ ਰਾਤ ਬੈਨਰਾਂ 'ਤੇ ਕਾਲਖ਼ ਲਗਾ ਦਿੱਤੀ ਅਤੇ ਕੁਝ ਬੈਨਰਾਂ ਨੂੰ ਪਾੜ ਦਿੱਤਾ, ਜਿਸ ਗੱਲ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਲੀਡਰਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਿਨੋਦ ਕੁਮਾਰ ਬਿੰਟਾ ਨੇ ਪ੍ਰੈੱਸ ਕਾਨਫ਼ਰੰਸ ਕਰਦੇ ਕਿਹਾ ਕਿ ਕੁਝ ਸ਼ਰਾਰਤੀ ਵਿਅਕਤੀ ਉਨ੍ਹਾਂ ਦੇ ਉਮੀਦਵਾਰਾਂ ਦੇ ਪੋਸਟਰ ਨੂੰ ਪਾੜ ਰਹੇ ਹਨ ਅਤੇ ਕਈ ਪੋਸਟਰਾਂ ਦੇ ਵਿਚ ਕਾਲੇ ਰੰਗ ਬੈਨਰ 'ਤੇ ਲਗਾ ਦਿੱਤੇ ਹਨ। ਉਨ੍ਹਾਂ ਮੰਗ ਕੀਤੀ ਕਿ ਕਥਿਤ ਦੋਸ਼ੀਆਂ ਨੂੰ ਫੜ ਕੇ ਕਾਨੂੰਨੀ ਕਾਰਵਾਈ ਕੀਤੀ ਜਾਵੇ।