ਨਵਜੋਤ ਕੌਰ ਸਿੱਧੂ ਵੱਲੋਂ ਨਵਜੋਤ ਸਿੱਧੂ ਦੇ ਹੱਕ 'ਚ ਚੋਣ ਪ੍ਰਚਾਰ ਤੇਜ਼ - 20 ਫਰਵਰੀ ਨੂੰ ਚੋਣਾਂ
ਅੰਮ੍ਰਿਤਸਰ: 20 ਫਰਵਰੀ ਨੂੰ ਚੋਣਾਂ ਹੋਣ ਜਾ ਰਹੀਆਂ ਹਨ ਤੇ ਚੋਣਾਂ ਵਿੱਚ ਕੁੱਝ ਸਮਾਂ ਹੀ ਰਹਿ ਗਿਆ ਹੈ, ਉਥੇ ਹੀ ਕਾਂਗਰਸੀ ਉਮੀਦਵਾਰ ਨਵਜੋਤ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਹਲਕਾ ਪੁਰਬੀ ਦੇ ਇਲਾਕਿਆਂ ਦਾ ਦੌਰਾ ਕੀਤਾ। ਇਸ ਮੌਕੇ ਨੁੱਕੜ ਮੀਟਿੰਗਾਂ ਵੀ ਕੀਤੀਆਂ ਗਈਆਂ। ਉਥੇ ਹੀ ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਵੱਲੋਂ ਮਜੀਠੀਆ 'ਤੇ ਗੱਲਬਾਤ ਕਰਦੇ ਹੋਏ ਕਿਹਾ ਕਿ ਮੈਂ ਉਸ ਦੇ ਬਾਰੇ ਕੋਈ ਗੱਲ ਨਹੀਂ ਕਰਨਾ ਚਾਹੁੰਦੀ, ਉਸ ਦੇ ਉੱਤੇ ਡਰੱਗ ਮਾਫ਼ੀਆ ਦਾ ਕੇਸ ਚੱਲ ਰਿਹਾ ਹੈ, ਉਹ ਐਡਾ ਵੱਡਾ ਸਮੱਗਲਰ ਹੈ ਤੇ ਜਦੋਂ ਉਸ 'ਤੇ ਕੇਸ ਚੱਲੇਗਾ, ਫਿਰ ਲੋਕਾਂ ਨੂੰ ਉਸ ਦੀ ਅਸਲੀਅਤ ਦਾ ਪਤਾ ਚੱਲ ਜਾਵੇਗਾ।