ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਪਹੁੰਚੇ ਨਵਜੋਤ ਸਿੱਧੂ, ਕੀਤੀ ਇਹ ਅਰਦਾਸ - ਬੁਰਜ ਜਵਾਹਰ ਸਿੰਘ ਵਾਲਾ ਪਹੁੰਚੇ ਸਿੱਧੂ
ਫ਼ਰੀਦਕੋਟ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਸਵੇਰ ਅਚਨਚੇਤ ਫਰੀਦਕੋਟ ਜਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਚ ਪਹੁੰਚ ਨਤਮਸਤਕ ਹੋਏ। ਨਵਜੋਤ ਸਿੰਘ ਸਿੱਧੂ ਦੇ ਇਸ ਦੌਰੇ ਬਾਰੇ ਕਿਸੇ ਨੂੰ ਵੀ ਪਤਾ ਨਹੀਂ ਚੱਲਿਆ। ਨਵਜੋਤ ਸਿੰਘ ਸਿੱਧੂ ਨੇ ਗੁਰਦੁਆਰਾ ਸਾਹਿਬ ਪਹੁੰਚ ਕੇ ਬੇਅਦਬੀ ਦੇ ਦੋਸ਼ੀਆਂ ਨੂੰ ਜਲਦ ਸਜ਼ਾਵਾਂ ਦਿੱਤੇ ਜਾਣ ਸਬੰਧੀ ਗੁਰੂ ਗ੍ਰੰਥ ਸਾਹਿਬ ਅੱਗੇ ਅਰਦਾਸ ਕੀਤੀ। ਇਸਦੇ ਨਾਲ ਹੀ ਉਹਨਾਂ ਗੁਰਦੁਆਰਾ ਸਾਹਿਬ ਵਿਚ ਮੌਜੂਦ ਸੰਗਤ ਨੂੰ ਵੀ ਗੁਰੂ ਅੱਗੇ ਅਰਦਾਸ ਕਰਦੇ ਰਹਿਣ ਲਈ ਕਿਹਾ।
Last Updated : Nov 6, 2021, 10:35 AM IST