ਨਵਜੋਤ ਸਿੱਧੂ ਵੱਲੋਂ ਪਾਰਟੀ ਬਦਲਣਾ ਕੋਈ ਨਵੀਂ ਗੱਲ ਨਹੀਂ- ਭਾਜਪਾ - ਸਿੱਧੂ ਚੋਣਾਂ ਤੋਂ ਪਹਿਲਾਂ ਪਾਰਟੀ ਬਦਲਦੇ ਹਨ
ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਵੱਲੋਂ ਆਪ ਦੇ ਗਾਏ ਸੋਹਲਿਆਂ ਨੂੰ ਲੈਕੇ ਸੂਬੇ ਦੀ ਸਿਆਸਤ ਭਖ ਚੁੱਕੀ ਹੈ। ਵਿਰੋਧੀ ਪਾਰਟੀਆਂ ਅਕਾਲੀ ਦਲ ਤੇ ਭਾਜਪਾ ਦੇ ਵੱਲੋਂ ਨਵਜੋਤ ਸਿੱਧੂ ‘ਤੇ ਲਗਾਤਾਰ ਰਗੜੇ ਲਾਏ ਜਾ ਰਹੇ ਹਨ। ਭਾਜਪਾ ਆਗੂ ਰਾਜੇਸ਼ ਬਾਘਾ ਨੇ ਸਿੱਧੂ ‘ਤੇ ਵਰ੍ਹਦਿਆਂ ਕਿਹਾ ਕਿ ਸਿੱਧੂ ਵੱਲੋਂ ਪਾਰਟੀਆਂ ਬਦਲਣਾ ਕੋਈ ਨਵੀਂ ਗੱਲ ਨਹੀਂ। ਉਨ੍ਹਾਂ ਕਿਹਾ ਕਿ ਪਹਿਲਾਂ ਭਾਜਪਾ ਉਨ੍ਹਾਂ ਲਈ ਮਾਂ ਪਾਰਟੀ ਸੀ ਫਿਰ ਕਾਂਗਰਸ ਤੇ ਹੁਣ ਉਹ ਆਪ ਨੂੰ ਆਪਣੀ ਮਾਂ ਪਾਰਟੀ ਕਹਿਣਗੇ। ਰਾਜੇਸ਼ ਬਾਘਾ ਨੇ ਕਿਹਾ ਕਿ ਸਿੱਧੂ ਚੋਣਾਂ ਤੋਂ ਪਹਿਲਾਂ ਪਾਰਟੀ ਬਦਲਦੇ ਹਨ ਇਸ ਕਰਕੇ ਹੁਣ ਇਹ ਕੋਈ ਨਵੀਂ ਗੱਲ ਨਹੀਂ ਰਹੀਂ। ਉਨ੍ਹਾਂ ਕਿਹਾ ਕਿ ਲੋਕਾਂ ਲਈ ਸਿੱਧੂ ਦਾ ਇਸ ਤਰ੍ਹਾਂ ਕਰਨਾ ਰੂਟੀਨ ਬਣ ਚੁੱਕਿਆ ਹੈ ਤੇ ਲੋਕ ਹੁਣ ਉਨ੍ਹਾਂ ਨੂੰ ਸੀਰੀਅਸ ਨਹੀਂ ਲੈਂਦੇ। ਇਸਦੇ ਨਾਲ ਹੀ ਉਨ੍ਹਾਂ ਵੱਲੋਂ ਸਿੱਧੂ ‘ਤੇ ਹੋਰ ਵੀ ਕਈ ਵੱਡੇ ਸਵਾਲ ਚੁੱਕੇ ਗਏ।