ਨਵਜੋਤ ਸਿੱਧੂ ਦਾ ਠੇਕਾ ਮੁਲਾਜ਼ਮਾਂ ਵੱਲੋਂ ਵਿਰੋਧ - protest during the rally
ਬਠਿੰਡਾ: ਸੂਬੇ ਵਿੱਚ 2022 ਵਿਧਾਨਸਭਾ ਚੋਣਾਂ (2022 Assembly Elections) ਨੂੰ ਲੈ ਕੇ ਸਿਆਸਤ ਭਖਦੀ ਜਾ ਰਹੀ ਹੈ ਓਧਰ ਦੂਜੇ ਪਾਸੇ ਚੋਣਾਂ ਤੋਂ ਪਹਿਲਾਂ ਸਰਕਾਰ ਦੀਆਂ ਮੁਸ਼ਕਿਲਾਂ ਵਿੱਚ ਵੀ ਵਾਧਾ ਹੁੰਦਾ ਜਾ ਰਿਹਾ ਹੈ। ਬਠਿੰਡਾ ਵਿੱਚ ਠੇਕਾ ਮੁਲਾਜ਼ਮਾਂ ਵੱਲੋਂ ਨਵਜੋਤ ਸਿੱਧੂ ਦਾ ਵਿਰੋਧ ਕੀਤਾ ਗਿਆ। ਸਟੇਜ ਤੋਂ ਸੰਬੋਧਨ ਕਰ ਰਹੇ ਨਵਜੋਤ ਸਿੱਧੂ ਦਾ ਠੇਕਾ ਮੁਲਾਜ਼ਮਾਂ ਵੱਲੋਂ ਵਿਰੋਧ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਿਆ ਗਿਆ। ਇਸ ਮੌਕੇ ਮੁਲਾਜ਼ਮ ਜਥੇਬੰਦੀ ਦੇ ਕੁਝ ਆਗੂਆਂ ਦੇ ਨਾਲ ਨਵਜੋਤ ਸਿੱਧੂ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ’ਚ ਪ੍ਰਦਰਸ਼ਨਕਾਰੀਆਂ ਆਗੂਆਂ ਦੇ ਵੱਲੋਂ ਸਿੱਧੂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਮੰਗ ਕੀਤੀ ਗਈ।