ਕੇਵਲ ਢਿੱਲੋਂ ਨੂੰ MLA ਬਣਾ ਦਿਉ, ਵਜ਼ੀਰ ਬਣਾਉਣਾ ਸਾਡਾ ਕੰਮ: ਨਵਜੋਤ ਸਿੱਧੂ - ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ
ਬਰਨਾਲਾ: ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਬਰਨਾਲਾ ਦੀ ਦਾਣਾ ਮੰਡੀ ਵਿੱਚ ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਰੱਖੀ ਗਈ ਰੈਲੀ ਨੇ ਮਹਾਂਰੈਲੀ ਦਾ ਰੂਪ ਧਾਰ ਲਿਆ, ਬਰਨਾਲਾ ਸ਼ਹਿਰ ਸਮੇਤ ਹਲਕੇ ਦੇ ਪਿੰਡਾਂ ਵਿੱਚੋਂ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਇਸ ਮਹਾਂ ਰੈਲੀ ਵਿੱਚ ਪੁੱਜੇ।ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਦਿੱਤੇ ਥਾਪੜੇ ਨੇ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਵੀ ਕਲੀਅਰ ਕਰ ਦਿੱਤੀ। ਇਸ ਮੌਕੇ ਸੰਬੋਧਨ ਦੌਰਾਨ ਨਵਜੋਤ ਸਿੱਧੂ ਨੇ ਕਿਹਾ ਕਿ ਇੱਕ ਵਾਰ ਕੇਵਲ ਸਿੰਘ ਢਿੱਲੋਂ ਨੂੰ ਐਮ.ਐਲ.ਏ ਬਣਾ ਦਿਉ, ਕੈਬਨਿਟ ਦਾ ਵਜ਼ੀਰ ਬਣਾਉਣ ਦਾ ਕੰਮ ਸਾਡਾ ਹੋਵੇਗਾ।