ਫੈਸਲਾ ਨਹੀਂ ਲੈਣ ਦਿੱਤਾ ਤਾਂ ਇੱਟ ਨਾਲ ਇੱਟ ਖੜਕਾ ਦੇਵਾਂਗਾ: ਸਿੱਧੂ - ਫੈਸਲੇ ਲੈਣ ਦੀ ਇਜਾਜ਼ਤ ਨਹੀਂ ਦਿੱਤੀ
ਅੰਮ੍ਰਿਤਸਰ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਆਪਣੇ ਵਿਵਾਦਿਤ ਬਿਆਨਾਂ ਦੇ ਚੱਲਦੇ ਚਰਚਾ ਦਾ ਵਿਸ਼ਾ ਬਣੇ ਰਹਿੰਦੇ ਹਨ। ਇਕ ਵਾਰ ਫਿਰ ਤੋਂ ਉਹ ਆਪਣੇ ਬਿਆਨ ਨਾਲ ਚਰਚਾ ’ਚ ਬਣੇ ਹੋਏ ਹਨ। ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਵਿਖੇ ਇੱਕ ਮੀਟਿੰਗ ’ਚ ਪਹੁੰਚੇ ਸੀ ਜਿੱਥੇ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਹਾਈਕਮਾਂਡ ਨੂੰ ਆਖ ਦਿੱਤਾ ਹੈ ਕਿ ਜੇਕਰ ਮੈ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰ ਗਿਆ ਤਾਂ ਉਹ ਆਉਣ ਵਾਲੇ 20 ਸਾਲਾਂ ਤੱਕ ਕਾਂਗਰਸ ਨੂੰ ਰਾਜਨੀਤੀ ਚ ਜਾਣ ਨਹੀਂ ਦੇਣਗੇ, ਪਰ ਜੇਕਰ ਉਨ੍ਹਾਂ ਨੂੰ ਫੈਸਲੇ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਤਾਂ ਉਹ ਇੱਟ ਨਾਲ ਇੱਟ ਵਜਾ ਦੇਣਗੇ।