ਜਲੰਧਰ 'ਚ ਐਨਡੀਆਰਐਫ ਨੇ ਹੜ੍ਹ ਪ੍ਰਭਾਵਿਤ ਖੇਤਰ 'ਚ ਵੰਡਿਆ ਖਾਣ-ਪੀਣ ਦਾ ਸਾਮਾਨ - ਐਨਡੀਆਰਐਫ
ਜਲੰਧਰ: ਪੰਜਾਬ ਵਿੱਚ ਭਾਖੜਾ ਡੈਮ ਤੋਂ ਛੱਡੇ ਗਏ ਪਾਣੀ ਨਾਲ ਸਤਲੁਜ ਦਰਿਆ ਕੰਢੇ ਰਹਿ ਰਹੇ ਸੈਂਕੜੇ ਪਿੰਡ ਪਾਣੀ ਦੀ ਚਪੇਟ ਵਿੱਚ ਆ ਗਏ ਹਨ। ਪਿੰਡਾਂ 'ਚ ਸਤਲੂਜ ਦਰਿਆ ਦਾ ਪਾਣੀ ਵੜਨ ਕਾਰਨ ਲੋਕਾਂ ਦਾ ਜਨ- ਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਸੂਬੇ 'ਚ ਭਲੇ ਹੀ ਮੌਸਮ ਸਾਫ਼ ਹੋ ਗਿਆ ਹੋਵੇ, ਪਰ ਲੋਕਾਂ 'ਚ ਹੜ੍ਹ ਦਾ ਪਾਣੀ ਹੱਲੇ ਵੀ ਪਰੇਸ਼ਾਨੀ ਦਾ ਸਬੱਬ ਬਣਿਆ ਹੋਇਆ ਹੈ। ਐਨਡੀਆਰਐਫ ਦੀ ਟੀਮ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਲਗਾਤਾਰ ਬਚਾਅ ਕਾਰਜ ਜਾਰੀ ਹੈ। ਮੰਡੀ ਕਲਾਂ ਸ਼ਾਹਕੋਟ ਜ਼ਿਲ੍ਹਾ ਜਲੰਧਰ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਐਨਡੀਆਰਐਫ ਦੀ ਟੀਮ ਵੱਲੋਂ ਖਾਣ ਪੀਣ ਦਾ ਸਾਮਾਨ ਵੰਡਿਆ ਜਾ ਰਿਹਾ ਹੈ। ਕਮਾਂਡੈਂਟ ਰਵੀ ਕੁਮਾਰ ਨੇ ਦੱਸਿਆ ਕਿ ਜਵਾਨ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਖਾਣ ਪੀਣ ਦਾ ਸਾਮਾਨ ਵੰਡ ਰਹੇ ਹਨ। ਉਨ੍ਹਾਂ ਦੱਸਿਆ ਕਿ ਗੁਰੂ ਘਰਾਂ ਵੱਲੋਂ ਜ਼ਰੂਰਤਮੰਦਾਂ ਦੀ ਮਦਦ ਲਈ ਲਗਾਤਾਰ ਜ਼ਰੂਰਤ ਦਾ ਸਾਮਾਨ ਭੇਜਿਆ ਜਾ ਰਹੀ ਹੈ।