ਕੁੰਵਰ ਵਿਜੇ ਪ੍ਰਤਾਪ ਵਰਗੇ ਇਮਾਨਦਾਰ ਅਫ਼ਸਰਾਂ ਦੀ ਸਿਆਸਤ 'ਚ ਲੋੜ: ਜਰਨੈਲ ਸਿੰਘ
ਚੰਡੀਗੜ੍ਹ: ਦੇਰ ਰਾਤ ਆਈਜੀ ਕੁੰਵਰ ਵਿਜੇ ਪ੍ਰਤਾਪ ਵੱਲੋਂ ਫੇਸਬੁੱਕ 'ਤੇ ਲਿਖੇ ਸ਼ਬਦਾਂ ਉਪਰੰਤ ਸੂਬੇ ਵਿੱਚ ਸਿਆਸਤ ਭਖ ਗਈ ਹੈ ਅਤੇ ਇਸ ਨੂੰ ਉਨ੍ਹਾਂ ਦੇ ਸਿਆਸਤ ਵਿੱਚ ਦਾਖ਼ਲੇ ਵੱਲ ਇਸ਼ਾਰਾ ਵੀ ਮੰਨਿਆ ਜਾ ਰਿਹਾ ਹੈ। ਕੁੰਵਰ ਵਿਜੇ ਪ੍ਰਤਾਪ ਦੀ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਨੂੰ ਲੈ ਕੇ ਈਟੀਵੀ ਭਾਰਤ ਵੱਲੋਂ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਆਈਜੀ ਵਿਜੇ ਪ੍ਰਤਾਪ ਵਰਗੇ ਇਮਾਨਦਾਰ ਆਗੂਆਂ ਦੀ ਸਿਆਸਤ ਵਿੱਚ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਉਹ ਹਰ ਇੱਕ ਅਜਿਹੇ ਵਿਅਕਤੀ ਨੂੰ ਪਾਰਟੀ 'ਚ ਸ਼ਾਮਲ ਹੋਣ ਦੀ ਅਪੀਲ ਕਰਦੇ ਹਨ ਜਿਹੜੇ ਇਸ ਗੰਦੀ ਸਿਆਸਤ ਨੂੰ ਬਦਲਣਾ ਚਾਹੁੰਦੇ ਹਨ।