ਸਰਬਜੀਤ ਸਿੰਘ ਦੀ ਭੈਣ ਦਲਬੀਰ ਕੌਰ ਨੇ ਸਰਕਾਰ ਨੂੰ ਰਾਸ਼ਨ ਦੀ ਕੀਤੀ ਅਪੀਲ - corona virus
ਤਰਨਤਾਰਨ: ਪੂਰੇ ਪੰਜਾਬ 'ਚ ਕੋਰੋਨਾ ਵਾਇਰਸ ਦੇ ਚੱਲਦੇ ਕਰਫਿਊ ਲੱਗਿਆ ਹੋਇਆ ਹੈ, ਜਿਸ ਤਹਿਤ ਲੋਕਾਂ ਨੂੰ ਘਰਾਂ ਦੇ ਅੰਦਰ ਰਹਿਣ ਦੀ ਹਿਦਾਇਤਾਂ ਦਿੱਤੀਆ ਗਈਆਂ ਹਨ। ਇਸ ਦੌਰਾਨ ਸੂਬਾ ਸਰਕਾਰ ਵੱਲੋਂ ਲੋੜਵੰਦਾਂ ਨੂੰ ਰਾਸ਼ਨ ਦੇਣ ਦੀ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ। ਉੱਥੇ ਹੀ ਤਰਨਤਾਰਨ ਦੇ ਭਿੱਖੀਵਿੰਡ ਪਿੰਡ 'ਚ ਬਣੀ ਕਾਲੋਨੀ 'ਚ ਲੋਕਾਂ ਨੂੰ ਸਰਕਾਰ ਵੱਲੋਂ ਰਾਸ਼ਨ ਨਹੀਂ ਮਿਲ ਰਿਹਾ ਹੈ। ਲੋਕਾਂ ਨੇ ਦੱਸਿਆ ਕਿ ਸਰਕਾਰ ਨੇ ਲੌਕਡਾਊਨ ਤਾਂ ਕਰ ਦਿੱਤਾ ਪਰ ਸਰਕਾਰ ਨੇ ਦਿਹਾੜੀਦਾਰ, ਮਜ਼ਦੂਰਾਂ ਬਾਰੇ ਕੁਝ ਨਹੀਂ ਸੋਚਿਆ। ਉਨ੍ਹਾਂ ਨੇ ਕਿਹਾ ਕਿ ਲੌਕਡਾਊਨ ਦੌਰਾਨ ਕਿਸੇ ਵੀ ਸਿਆਸਤਦਾਨੀ ਤੇ ਪਿੰਡ ਦੇ ਸਰਪੰਚ ਉਨ੍ਹਾਂ ਦੀ ਕੋਈ ਸਾਰ ਨਹੀਂ ਲੈ ਰਹੇ। ਉਨ੍ਹਾਂ ਸੂਬਾ ਸਰਕਾਰ ਤੋਂ ਅਪੀਲ ਕੀਤੀ ਕਿ ਉਨ੍ਹਾਂ ਨੂੰ ਵੀ ਰਾਸ਼ਨ ਦਿੱਤਾ ਜਾਵੇ।