ਸਰਕਾਰ ਵੱਲੋਂ ਰਾਸ਼ਨ ਨਾ ਮਿਲਣ 'ਤੇ ਭੁਖੇ ਰਹਿਣ ਨੂੰ ਮਜਬੂਰ ਲੋਕ - covid-19
ਫ਼ਰੀਦਕੋਟ: ਕਰਫਿਊ ਦੇ ਚਲਦਿਆਂ ਸੂਬਾ ਸਰਕਾਰ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ ਪਰ ਫ਼ਰੀਦਕੋਟ ਜ਼ਿਲ੍ਹੇ ਦੇ ਕੁਝ ਲੋੜਵੰਦਾਂ ਪਰਿਵਾਰਾਂ ਨੂੰ ਰਾਸ਼ਨ ਨਹੀਂ ਮਿਲਣ 'ਤੇ ਉਨ੍ਹਾਂ ਨੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਲੋੜਵੰਦ ਪਰਿਵਾਰਾਂ ਨੇ ਦੱਸਿਆ ਕਿ ਬੀਤੇ ਦਿਨੀਂ ਸੂਬਾ ਸਰਕਾਰ ਵੱਲੋਂ ਰਾਸ਼ਨ ਆਇਆ ਸੀ ਪਰ ਸਰਕਾਰੀ ਮੁਲਾਜ਼ਮਾਂ ਨੇ ਰਾਸ਼ਨ ਇੱਕ-ਇੱਕ ਘਰ ਛੱਡ ਕੇ ਵੰਡਿਆ, ਜਿਸ ਨਾਲ ਉਨ੍ਹਾਂ ਨੂੰ ਰਾਸ਼ਨ ਨਹੀਂ ਮਿਲਿਆ। ਉਨ੍ਹਾਂ ਨੇ ਸੂਬਾ ਸਰਕਾਰ ਨੂੰ ਮੰਗ ਕੀਤੀ ਕਿ ਉਨ੍ਹਾਂ ਨੂੰ ਵੀ ਰਾਸ਼ਨ ਮੁਹੱਈਆ ਕਰਵਾਇਆ ਜਾਵੇ।