ਕਿਸਾਨਾਂ ਦੇ ਹੱਕ 'ਚ ਨਿਤਰੀ ਨੈਸਲੇ ਇੰਪਲਾਈਜ਼ ਯੂਨੀਅਨ - rally for farmers in moga
ਮੋਗਾ: ਪੰਜਾਬ ਭਰ ਵਿੱਚੋਂ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਵੀਰਵਾਰ ਦੇ ਦਿਨ ਨੈਸਲੇ ਇੰਪਲਾਈਜ਼ ਯੂਨੀਅਨ ਮੋਗਾ ਵਲੋਂ ਗੇਟ ਰੈਲੀ ਕਰ ਕੇ ਕਿਸਾਨਾਂ ਦਾ ਸਮਰਥਨ ਕੀਤਾ ਗਿਆ। ਗੇਟ ਰੈਲੀ ਦੌਰਾਨ ਸੰਬੋਧਨ ਕਰਦਿਆਂ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਉਹ ਦਿੱਲੀ ਵੱਲ ਨੂੰ ਕੂਚ ਕਰ ਰਹੇ ਕਿਸਾਨਾਂ ਦੀ ਹਰ ਤਰ੍ਹਾਂ ਦੀ ਮਦਦ ਲਈ ਤਿਆਰ ਹਨ। ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਬੈਨਰ ਹੇਠ ਨੈਸਲੇ ਇੰਪਲਾਈਜ਼ ਯੂਨੀਅਨ ਸੰਘਰਸ਼ ਲਈ ਕਿਸਾਨਾਂ ਨੂੰ ਫੰਡ ਵੀ ਮੁਹੱਈਆ ਕਰਵਾਏਗੀ ਅਤੇ ਲੋੜ ਪੈਣ ਤੇ ਯੂਨੀਅਨ ਦੇ ਵਰਕਰ ਕਿਸਾਨਾਂ ਨਾਲ ਸੰਘਰਸ਼ ਲਈ ਹਰਿਆਣਾ ਦੇ ਬਾਰਡਰਾਂ ਤੇ ਵੀ ਡਟਣਗੇ। ਕਿਸਾਨ ਮਜ਼ਦੂਰ ਦੇ ਹੱਕਾਂ ਸੰਬੰਧੀ ਆਮ ਲੋਕਾਂ ਨੂੰ ਵੀ ਜ਼ਿਲ੍ਹਾ ਪੱਧਰ ਤੇ ਯੂਨੀਅਨ ਵੱਲੋਂ ਲਾਮਬੰਦ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ।