ਰੂਪਨਗਰ 'ਚ ਕੋਰੋਨਾ ਵਾਇਰਸ ਦਾ ਨਵਾਂ ਮਾਮਲਾ ਆਇਆ ਸਾਹਮਣੇ - ਕੋਰੋਨਾ ਵਾਇਰਸ
ਰੂਪਨਗਰ: ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਦਾ ਇੱਕ ਨਵਾਂ ਮਾਮਲਾ ਸਾਹਮਣੇ ਆਇਆ ਹੈ। ਹੁਣ ਰੂਪਨਗਰ ਵਿੱਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 57 ਹੋ ਗਈ ਹੈ। ਕੋਰੋਨਾ ਪੌਜ਼ੀਟਿਵ ਵਿਅਕਤੀ ਹਿਮਾਚਲ ਪ੍ਰਦੇਸ਼ ਤੋਂ ਰੂਪਨਗਰ ਪਰਤਿਆ ਹੈ ਅਤੇ ਇਹ ਪਹਿਲਾਂ ਹੀ ਕੁਆਰੰਟੀਨ ਕੀਤਾ ਗਿਆ ਸੀ। ਇਹ ਜਾਣਕਾਰੀ ਰੂਪਨਗਰ ਦੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਵੱਲੋਂ ਟਵਿੱਟਰ ਹੈਂਡਲ ਉੱਤੇ ਸਾਂਝੀ ਕੀਤੀ ਗਈ ਹੈ। ਜ਼ਿਲ੍ਹੇ ਵਿੱਚ ਹੁਣ ਤੱਕ 1250 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ ਇਨ੍ਹਾਂ ਵਿੱਚੋਂ 1096 ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 87 ਦੀ ਰਿਪੋਰਟ ਅਜੇ ਆਉਣੀ ਬਾਕੀ ਹੈ। ਰੂਪਨਗਰ ਦੇ ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਬਿਨਾਂ ਕਿਸੇ ਜ਼ਰੂਰੀ ਕੰਮ ਤੋਂ ਘਰੋਂ ਬਾਹਰ ਨਾ ਨਿਕਲਣ ਅਤੇ ਸਮਾਜਿਕ ਦੂਰੀ ਦੀ ਪਾਲਣਾ ਕਰਨ।