ਵੋਟਾਂ ਤੋਂ ਪਹਿਲਾਂ ਚੰਨੀ ਸਰਕਾਰ ਨੇ ਚਲਾ ਦਿੱਤੀ ਨਵੀਂ ਸਕੀਮ ! - Channi government
ਫਰੀਦਕੋਟ: ਪੰਜਾਬ ਸਰਕਾਰ (Government of Punjab) ਵੱਲੋਂ ਲੋਕਾਂ ਨੂੰ ਘਰ ਘਰ ਸਕੀਮਾਂ ਪਹੁੰਚਾਉਂਣ ਲਈ ਬੀਡੀਪੀਓ ਦਫ਼ਤਰ ਵਿਖੇ ਸੁਵਿਧਾ ਕੈਂਪ ਲਗਾਇਆ ਗਿਆ। ਕੈਂਪ ਵਿੱਚ ਲੋਕਾਂ ਨੂੰ ਬਿਜਲੀ ਮੁਆਫੀ ਅਤੇ ਹੋਰ ਯੋਜਨਾਵਾਂ ਦਾ ਦਿੱਤਾਂ ਗਿਆ ਲਾਭਐਂਕਰ- ਪੰਜਾਬ ਸਰਕਾਰ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲੋਕਾਂ ਨੂੰ ਘਰ ਘਰ ਸਕੀਮਾਂ ਦਾ ਲਾਭ ਪਹੁੰਚਾਉਂਣ ਲਈ ਬੀ.ਡੀ.ਪੀ.ਓ. ਦਫ਼ਤਰ ਜੈਤੋ ਵਿਖੇ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਨੋਡਲ ਅਫ਼ਸਰ ਐੱਸ ਡੀ ਐੱਮ ਮਨਦੀਪ ਕੌਰ ਨੇ ਦੱਸਿਆ ਕਿ ਇਸ ਸੁਵਿਧਾ ਕੈਂਪ ਵਿਚ ਦਿੱਤੀਆਂ ਜਾਣ ਵਾਲੀਆਂ ਸਕੀਮਾਂ ਅਤੇ ਸਹੂਲਤਾਂ ਵਿੱਚ ਦੋ ਕਿਲੋਵਾਟ ਤੱਕ ਦੇ ਬਿਜਲੀ ਦੇ ਏਰੀਅਰ ਦੇ ਮੁਆਫੀ ਦੇ ਸਰਟੀਫਿਕੇਟ ,5-5 ਮਰਲੇ ਦੇ ਪਲਾਟ, ਪੈਨਸ਼ਨ ਸਕੀਮ, ਘਰ ਦੀ ਸਥਿਤੀ ਕੱਚਾ ਪੱਕਾ , ਬਿਜਲੀ ਕੁਨੈਕਸ਼ਨ, ਘਰਾਂ ਵਿੱਚ ਪਖਾਨੇ, ਐਲ.ਪੀ.ਜੀ. ਗੈਸ ਕੁਨੈਕਸ਼ਨ, ਸਰਬੱਤ ਸਿਹਤ ਬੀਮਾ ਯੋਜਨਾ ਕਾਰਡ, ਅਸ਼ੀਰਵਾਦ ਸਕੀਮ, ਬੱਚਿਆਂ ਲਈ ਸਕਾਲਰਸ਼ਿਪ ਸਕੀਮ, ਐਸ.ਸੀ. ਬੀ.ਸੀ ਕਾਰਪੋਰੇਸ਼ਨ ,ਬੈਂਕਫਿੰਕੋ ਤੋਂ ਲੋਨ, ਬੱਸ ਪਾਸ, ਵੇਟਿੰਗ ਇੰਤਕਾਲ ਦੇ ਕੇਸ, ਮਗਨਰੇਗਾ ਜਾਬ ਕਾਰਡ , ਪੈਂਡਿੰਗ ਸੀ.ਐਲ.ਯੂ ਨਕਸ਼ੇ ਸਮੇਤ ਹੋਰ ਕਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਦਿੱਤੀ ਗਈ ਅਤੇ ਯੋਗ ਲਾਭਪਾਤਰੀਆਂ ਦੇ ਫ਼ਾਰਮ ਭਰੇ ਗਏ।