ਪੰਜਾਬ ਸਰਕਾਰ ਨੇ ਕੋਰੋਨਾ ਸਬੰਧੀ ਜਾਰੀ ਕੀਤੀਆਂ ਨਵੀਆਂ ਹਿਦਾਇਤਾਂ - ਕੋਰੋਨਾ ਦੇ ਵਧਦੇ ਮਾਮਲਿਆਂ
ਪੰਜਾਬ ਸਰਕਾਰ ਵੱਲੋਂ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਨਵੀਂ ਹਿਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਇਨ੍ਹਾਂ ਨਵੀਂ ਹਿਦਾਇਤਾ ਮੁਤਾਬਿਕ ਪੰਜਾਬ ਚ ਹੁਣ ਰਾਤ 8 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਦਾ ਨਾਈਟ ਕਰਫਿਊ ਲਗੇਗਾ। ਜਦਕਿ ਐਤਵਾਰ ਨੂੰ ਲੌਕਡਾਊਨ ਰਹੇਗਾ। ਜਿੰਮ ਸ਼ਾਪਿੰਗ ਮਾਲ ਸਿਨੇਮਾ ਘਰ ਸਪੋਰਟਸ ਕੰਪਲੈਕਸ ਵਿੱਦਿਅਕ ਅਦਾਰੇ ਬੰਦ ਰਹਿਣਗੇ। ਬੱਸਾ ਚ 50 ਫੀਸਦ ਨਾਲ ਸਫਰ ਕਰ ਸਕਣਗੇ। ਇਸ ਸਬੰਧ ’ਚ ਜ਼ਿਲ੍ਹੇ ਦੇ ਡੀਸੀ ਗੁਰਪ੍ਰੀਤ ਸਿੰਘ ਖਹਿਰਾ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਕੋਈ ਵੀ ਇਨ੍ਹਾਂ ਹਿਦਾਇਤਾਂ ਦੀ ਉਲੰਘਣਾ ਕਰਦਾ ਹੋਇਆ ਪਾਇਆ ਗਿਆ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।