ਗੁਰਾਇਆ ਵਿਖੇ ਹੁਣ ਬਦਮਾਸ਼ਾਂ ਦੀ ਖੈਰ ਨਹੀਂ, ਨਵੇਂ ਐਸਐਚਓ ਨੇ ਲਿਆ ਚਾਰਜ - ਗੁਰਾਇਆ
ਕਸਬਾ ਗੁਰਾਇਆ ਵਿਖੇ ਥਾਣੇ ਦੇ ਨਵੇਂ ਐਸਐਚਓ ਹਰਦੇਵਪ੍ਰੀਤ ਸਿੰਘ ਨੇ ਚਾਰਜ ਸੰਭਾਲ ਲਿਆ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਉਹ ਗੁਰਾਇਆ ਵਿਖੇ ਕਿਸੇ ਵੀ ਤਰ੍ਹਾਂ ਦਾ ਕੋਈ ਗਲਤ ਕੰਮ ਹੋਣ ਨਹੀਂ ਦੇਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਉਹ ਫਿਰੋਜ਼ਪੁਰ ਦੇ ਖੰਨਾ ’ਚ ਵੱਖ-ਵੱਖ ਥਾਣਿਆਂ ਵਿੱਚ ਬਤੌਰ ਐਸਐਚਓ ਸੇਵਾ ਨਿਭਾ ਚੁੱਕੇ ਹਨ। ਇਲਾਕੇ ਅੰਦਰ ਗੁੰਡਾ ਅਨਸਰਾਂ ਅਤੇ ਨਸ਼ੇ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਲੋਕਾਂ ਨੂੰ ਕੋਰੋਨਾ ਤੋਂ ਬਚਣ ਲਈ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੀਆਂ ਹਦਾਇਤਾਂ ਤੇ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ।