ਮੰਡੀ ਬੋਰਡ ਦੇ ਨਵੇਂ ਵਾਈਸ ਚੇਅਰਮੈਨ ਦੀ ਨਿਯੁਕਤੀ - ਫੂਡ ਅਤੇ ਸਪਲਾਈ ਮੰਤਰੀ
ਮੋਹਾਲੀ: ਪੰਜਾਬ ਫੈਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਵਿਜੈ ਕਾਲੜਾ ਨੂੰ ਸੂਬੇ ਦੇ ਰਾਜ ਮੰਡੀ ਬੋਰਡ ਦਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਫੂਡ ਅਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ, ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਅਤੇ ਮੰਤਰੀ ਰਾਣਾ ਗੁਰਮੀਤ ਸੋਢੀ ਸਮੇਤ ਪੰਜਾਬ ਰਾਜ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਵੀ ਖ਼ਾਸ ਤੌਰ 'ਤੇ ਮੌਜੂਦ ਸਨ।