ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਨਿਯੁਕਤ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਚੀਮਾ ਦਾ ਕੀਤਾ ਸਨਮਾਨ - ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਚੀਮਾ ਦਾ ਕੀਤਾ ਸਨਮਾਨ
ਸ੍ਰੀ ਫ਼ਤਿਹਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਗਦੀਪ ਸਿੰਘ ਚੀਮਾ ਨੂੰ ਪਾਰਟੀ ਦੇ ਨਵੇਂ ਜ਼ਿਲ੍ਹਾ ਪ੍ਰਧਾਨ ਵਜੋਂ ਨਿਯੁਕਤ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਅਵਤਾਰ ਸਿੰਘ ਵੱਲੋਂ ਜਗਦੀਪ ਸਿੰਘ ਚੀਮਾ ਦਾ ਸਨਮਾਨ ਕੀਤਾ ਗਿਆ। ਅਵਤਾਰ ਸਿੰਘ ਵੱਲੋਂ ਸਿਰੋਪਾ ਪਾ ਕੇ ਅਤੇ ਲੋਈ ਦੇ ਕੇ ਚੀਮਾ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਅਵਤਾਰ ਸਿੰਘ ਨੇ ਕਿਹਾ ਕਿ ਚੀਮਾ ਪਰਿਵਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਨਿਰਪੱਖ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ ਤੇ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਹੀ ਉਨ੍ਹਾਂ ਨੂੰ ਪਾਰਟੀ ਵੱਲੋਂ ਵੱਡਾ ਮਾਣ ਬਖਸ਼ਿਆ ਗਿਆ ਹੈ। ਜਗਦੀਪ ਸਿੰਘ ਚੀਮਾ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਰਹਿ ਚੁੱਕੇ ਹਨ ਅਤੇ ਉਹ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਹਨ। ਇਸ ਮੌਕੇ ਨਵ ਨਿਯੁਕਤ ਪ੍ਰਧਾਨ ਜਗਦੀਪ ਸਿੰਘ ਚੀਮਾ ਨੇ ਪਾਰਟੀ, ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ।