ਫ਼ਤਿਹਗੜ੍ਹ 'ਚ ਅਕਾਲੀ ਦਲ ਦੇ ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ਕ੍ਰਿਸ਼ਨ ਵਰਮਾ ਦਾ ਸਨਮਾਨ - ਵਿਸ਼ੇਸ਼ ਸਨਮਾਨ
ਫ਼ਤਿਹਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਨਵ ਨਿਯੁਕਤ ਜ਼ਿਲਾ ਸ਼ਹਿਰੀ ਪ੍ਰਧਾਨ ਕ੍ਰਿਸ਼ਨ ਵਰਮਾ ਦੇ ਸਨਮਾਨ ਵਿੱਚ ਅੱਜ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿਚ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੱਲੋਂ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਕ੍ਰਿਸ਼ਨ ਵਰਮਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਜੋ ਵੀ ਪਾਰਟੀ ਦੇ ਵੱਲੋਂ ਜ਼ਿੰਮੇਵਾਰੀ ਦਿੱਤੀ ਗਈ ਉਸ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਨੂੰ ਜ਼ਿਲ੍ਹੇ ਦੇ ਵਿੱਚ ਮਜ਼ਬੂਤ ਕਰਨਗੇ।
Last Updated : Dec 14, 2020, 10:50 PM IST