ਆਨਲਾਈਨ ਸਿੱਖਿਆ ਦਾ ਮਾਮਲਾ: ਅਗਲੀ ਸੁਣਵਾਈ ਹੋਵੇਗੀ 24 ਜੁਲਾਈ - ਪੰਜਾਬ ਹਰਿਆਣਾ ਹਾਈਕੋਰਟ
ਚੰਡੀਗੜ੍ਹ: ਆਨਲਾਈਨ ਕਲਾਸਾਂ ਦੇ ਨਾਲ ਬੱਚਿਆਂ ਦੀ ਸਿਹਤ 'ਤੇ ਖ਼ਤਰਾ ਦੱਸਦੇ ਹੋਏ ਇੱਕ ਪਟੀਸ਼ਨ ਦਾਖ਼ਲ ਕੀਤੀ ਗਈ ਸੀ, ਜਿਸ 'ਤੇ ਅੱਜ ਸੁਣਵਾਈ ਹੋਈ। ਹਾਈ ਕੋਰਟ ਨੇ ਇਸ ਪਟੀਸ਼ਨ ਸਬੰਧੀ ਪੰਜਾਬ ਸਰਕਾਰ, ਸਿੱਖਿਆ ਬੋਰਡ, ਨਿੱਜੀ ਸਕੂਲ ਪ੍ਰਬੰਧਕ ਤੇ ਹੋਰ ਸਬੰਧਿਤ ਵਿਭਾਗਾਂ ਨੂੰ ਨੋਟਿਸ ਜਾਰੀ ਕੀਤਾ ਸੀ ਪਰ ਸੋਮਵਾਰ ਨੂੰ ਹੋਈ ਸੁਣਵਾਈ ਦੇ ਦੌਰਾਨ ਕੋਈ ਵੀ ਪੇਸ਼ ਨਹੀਂ ਹੋਇਆ। ਇਸ ਕਰਕੇ ਮਾਮਲੇ ਦੀ ਅਗਲੀ ਸੁਣਵਾਈ ਹੁਣ 24 ਜੁਲਾਈ ਨੂੰ ਹੋਵੇਗੀ।