ਲੁਧਿਆਣਾ ਨਾਜਾਇਜ਼ ਮਾਈਨਿੰਗ ਮਾਮਲਾ: ਅਗਲੀ ਸੁਣਵਾਈ 22 ਜੁਲਾਈ ਤੱਕ ਟਲੀ - ਪੰਜਾਬ ਹਰਿਆਣਾ ਹਾਈਕੋਰਟ
ਚੰਡੀਗੜ੍ਹ: ਲੁਧਿਆਣਾ ਦੇ ਪਿੰਡਾਂ ਵਿੱਚ ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿੱਚ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਮਾਮਲੇ ਵਿੱਚ ਜਿੱਥੇ ਪਿਛਲੀ ਸੁਣਵਾਈ ਦੇ ਦੌਰਾਨ ਹਾਈ ਕੋਰਟ ਨੇ ਲੁਧਿਆਣਾ ਦੇ ਸੈਸ਼ਨ ਜੱਜ ਅਤੇ ਡੀਸੀ ਲੁਧਿਆਣਾ ਨੂੰ ਰਿਪੋਰਟ ਦਾਖ਼ਲ ਕਰਨ ਦੇ ਲਈ ਕਿਹਾ ਸੀ, ਜਿਨ੍ਹਾਂ ਵੱਲੋਂ ਮੰਗਲਵਾਰ ਨੂੰ ਰਿਪੋਰਟ ਦਾਖ਼ਲ ਨਹੀਂ ਕੀਤੀ ਗਈ, ਜਿਸ 'ਤੇ ਹਾਈ ਕੋਰਟ ਨੇ ਸਖ਼ਤ ਹੁੰਦਿਆਂ ਰਿਪੋਰਟ ਦਾਖ਼ਲ ਕਰਨ ਦੇ ਨਿਰਦੇਸ਼ ਦਿੰਦਿਆਂ ਅਗਲੀ ਸੁਣਵਾਈ 22 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ।