ਬੇਅਦਬੀ ਮਾਮਲਾ : 23 ਜੁਲਾਈ ਨੂੰ ਹੋਵੇਗੀ ਅਗਲੀ ਸੁਣਵਾਈ - Murder case
ਡੇਰਾ ਸੱਚਾ ਸੌਦਾ ਵਿਖੇ ਬੇਅਦਬੀ ਮਾਮਲੇ ਵਿੱਚ ਸੀਬੀਆਈ ਵੱਲੋਂ ਇਸ ਮਾਮਲੇ ਦੀ ਸੁਣਵਾਈ ਦੀ ਅਗਲੀ ਤਰੀਕ 23 ਜੁਲਾਈ ਰੱਖੀ ਗਈ ਹੈ। ਸੀਬੀਆਈ ਨੇ ਮੁਹਾਲੀ ਅਦਾਲਤ ਵਿੱਚ ਕਲੋਜ਼ਰ ਰਿਪੋਰਟ ਦਾਖਲ ਕੀਤੀ ਹੈ। ਬੇਅਦਬੀ ਮਾਮਲੇ ਵਿੱਚ 7 ਮੁਲਜ਼ਮਾਂ ਨਾਮਜ਼ਦ ਕੀਤਾ ਗਿਆ ਸੀ। ਇਸ ਮਾਮਲੇ ਦੀ ਜਾਂਚ ਸੀਬੀਆਈ ਵੱਲੋਂ ਕੀਤੀ ਜਾ ਰਹੀ ਸੀ । ਇਨ੍ਹਾਂ 7 ਮੁਲਜ਼ਮਾਂ ਚੋਂ ਵਿੱਚੋ 5 ਨੂੰ ਜਮਾਨਤ ਮਿਲ ਚੁੱਕੀ ਹੈ ਜਦਕਿ ਇਨ੍ਹਾਂ ਚੋਂ 3 ਮੁਲਜ਼ਮਾਂ ਦੀ ਜੁਡੀਸ਼ੀਅਲ ਰਿਮਾਂਡ ਵੱਧਾ ਦਿੱਤੀ ਗਈ ਹੈ। ਇਸ ਮਾਮਲੇ ਦੇ ਮੁੱਖ ਮੁਲਜ਼ਮ ਮਹਿੰਦਰ ਪਾਲ ਸਿੰਘ ਬਿੱਟੂ ਦਾ 22 ਜੂਨ ਨੂੰ ਨਾਭਾ ਜੇਲ੍ਹ ਵਿੱਚ ਕਤਲ ਕਰ ਦਿੱਤਾ ਗਿਆ। ਮੁਹਾਲੀ ਅਦਾਲਤ ਵੱਲੋਂ ਇਸ ਮਾਮਲੇ ਉੱਤੇ ਅਗਲੀ ਸੁਣਵਾਈ 23 ਜੁਲਾਈ ਨੂੰ ਹੋਵੇਗੀ।