ਐਨਜੀਓ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਮਿਲ ਕੇ ਜ਼ਰੂਰਤਮੰਦ ਔਰਤਾਂ ਨੂੰ ਵੰਡੇ ਸੈਨਟਰੀ ਪੈਡ - ਫ਼ਤਿਹਗੜ੍ਹ ਸਾਹਿਬ
ਫ਼ਤਿਹਗੜ੍ਹ ਸਾਹਿਬ: ਕੋਰੋਨਾ ਵਾਇਰਸ ਦੀ ਮਹਾਂਮਾਰੀ ਨੇ ਪੂਰੀ ਦੁਨੀਆਂ ਨੂੰ ਆਪਣੀ ਚਪੇਟ ਵਿੱਚ ਲੈ ਰੱਖਿਆ ਹੈ। ਇਸੇ ਤਰ੍ਹਾਂ ਹੀ ਦੇਸ਼ ਦੇ ਵਿੱਚ ਵੀ ਕੋਰੋਨਾ ਵਾਇਰਸ ਦੇ ਮਾਮਲੇ ਵਧਦੇ ਜਾ ਰਹੇ ਹਨ ਜਿਸ ਨੂੰ ਦੇਖਦੇ ਹੋਏ ਦੇਸ਼ ਦੇ ਵਿੱਚ ਲੌਕਡਾਊਨ ਚੱਲ ਰਿਹਾ ਹੈ। ਉੱਥੇ ਹੀ ਪੰਜਾਬ ਵਿੱਚ ਕਰਫਿਊ ਲਾਗੂ ਕੀਤਾ ਗਿਆ ਹੈ। ਕਰਫ਼ਿਊ ਦੌਰਾਨ ਪ੍ਰਸ਼ਾਸਨ ਵਲੋਂ ਲੋਕਾਂ ਤੱਕ ਜ਼ਰੂਰਤ ਦਾ ਸਾਮਾਨ ਪਹੁੰਚਾਇਆ ਜਾ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਰੂਰਤ ਦੇ ਸਾਮਾਨ ਦੇ ਨਾਲ-ਨਾਲ ਜ਼ਰੂਰਤਮੰਦ ਲੋਕਾਂ ਤੱਕ ਲੰਗਰ ਵੀ ਪਹੁੰਚਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਹੀ ਇੱਕ ਐਨਜੀਓ ਵੱਲੋਂ ਨਿਵੇਕਲੀ ਪਹਿਲ ਕੀਤੀ ਗਈ ਹੈ। ਐਨਜੀਓ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਮਿਲ ਕੇ ਜ਼ਰੂਰਤਮੰਦ ਔਰਤਾਂ ਨੂੰ ਸੈਨੇਟਰੀ ਪੈਡ ਵੰਡੇ ਗਏ।