ਹੁਸ਼ਿਆਰਪੁਰ: ਕਰਫ਼ਿਊ ਦੌਰਾਨ ਗ਼ਰੀਬਾਂ ਨੂੰ ਰਾਸ਼ਨ ਦੇਣ ਪਹੁੰਚੀ ਸਮਾਜ ਸੇਵੀ ਸੰਸਥਾ - ਕਰਫ਼ਿਊ ਦੌਰਾਨ ਗ਼ਰੀਬਾਂ ਨੂੰ ਰਾਸ਼ਨ ਦੇਣ ਪਹੁੰਚੀ ਸਮਾਜ ਸੇਵੀ ਸੰਸਥਾ
ਕੋਰੋਨਾ ਵਾਇਰਸ ਨੂੰ ਲੈ ਕੇ ਦੇਸ਼ ਭਰ ਵਿੱਚ ਲਾਕਡਾਉਨ ਐਲਾਨਿਆ ਗਿਆ ਹੈ ਜਿਸ ਕਾਰਨ ਗ਼ਰੀਬਾਂ ਨੂੰ ਜ਼ਰੂਰਤ ਦੀਆਂ ਵਸਤਾਂ ਨਾ ਮਿਲਣ ਕਾਰਨ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗੜ੍ਹਸ਼ੰਕਰ ਤੋਂ ਗ਼ਰੀਬ ਲੋਕਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਸਮਾਜ ਸੇਵੀ ਸੰਸਥਾ ਨੇ ਅੱਗੇ ਆ ਕੇ ਉਨ੍ਹਾਂ ਨੂੰ ਰਾਸ਼ਨ ਮੁਹੱਈਆ ਕਰਵਾਇਆ। ਇਸ ਦੇ ਨਾਲ ਹੀ ਸਮਾਜ ਸੇਵੀ ਸੰਸਥਾ ਦੇ ਮੈਂਬਰਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਜਿਹੜੇ ਨੰਬਰ ਉਨ੍ਹਾਂ ਵੱਲੋਂ ਰਾਸ਼ਨ ਲਈ ਜਾਰੀ ਕੀਤੇ ਗਏ ਹਨ ਉਨ੍ਹਾਂ ਨੰਬਰਾਂ ਦੀ ਜਾਂਚ ਕੀਤੀ ਜਾਵੇ ਕਿਉਂਕਿ ਉਨ੍ਹਾਂ ਨੰਬਰਾਂ ਤੋਂ ਰਾਸ਼ਨ ਨਹੀਂ ਮਿਲ ਰਿਹਾ।