ਤਾਲਾਬੰਦੀ ਦੌਰਾਨ ਖੋਲ੍ਹੇ ਸ਼ਰਾਬ ਦੇ ਠੇਕਿਆਂ ਦਾ ਸਮਾਜ ਸੇਵੀ ਸੰਸਥਾਵਾਂ ਨੇ ਕੀਤਾ ਵਿਰੋਧ - ਖੋਲ੍ਹੇ ਸ਼ਰਾਬ ਦੇ ਠੇਕਿਆਂ
ਅੰਮ੍ਰਿਤਸਰ: ਜਿੱਥੇ ਸੂਬਾ ਸਰਕਾਰ ਨੇ ਤਾਲਾਬੰਦੀ ਵਿੱਚ ਸਖ਼ਤੀ ਕਰਦਿਆਂ ਸ਼ਨਿੱਚਰਵਾਰ ਅਤੇ ਐਤਵਾਰ ਨੂੰ ਦੁਕਾਨਾਂ ਬੰਦ ਕਰਨ ਹੁਕਮ ਦਿੱਤੇ ਹਨ, ਉੱਥੇ ਹੀ ਸ਼ਰਾਬ ਦੇ ਠੇਕੇ ਖੁੱਲ੍ਹਣ 'ਤੇ ਵਾਤਾਵਰC ਸੰਭਾਲ ਐਸੋਸੀਏਸ਼ਨ ਦੇ ਮੈਂਬਰ ਸੇਵਮੁਕਤ ਪੁਲਿਸ ਅਫਸਰ ਅਮਰੀਕ ਸਿੰਘ ਅਤੇ ਭੁਪਿੰਦਰ ਸਿੰਘ ਤੇ ਹੋਰ ਮੈਂਬਰਾਂ ਨੇ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਰਸਤੇ 'ਚ ਸ਼ਰਾਬ ਦੇ ਠੇਕਿਆਂ ਨੂੰ ਖੁੱਲ੍ਹੇ ਰੱਖਣ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਤਾਲਾਬੰਦੀ ਦੇ ਚੱਲਦਿਆਂ ਸ਼ਹਿਰ ਦੀ ਸਾਰੀਆਂ ਦੁਕਾਨਾਂ ਨੂੰ ਬੰਦ ਕਰਨ ਦੇ ਆਦੇਸ਼ ਦੇ ਸਕਦੀ ਹੈ ਤਾਂ ਸ਼ਰਾਬ ਦੇ ਠੇਕੇ ਵੀ ਬੰਦ ਹੋਣੇ ਚਾਹੀਦੇ ਹਨ।