'ਪੱਕਾ ਨਾ ਕੀਤਾ ਤਾਂ ਆਉਣ ਵਾਲੇ ਸਮੇਂ ’ਚ ਕਰਾਂਗੇ ਵੱਡੇ ਪੱਧਰ ’ਤੇ ਸੰਘਰਸ਼'
ਸਿਹਤ ਵਿਭਾਗ ਪੰਜਾਬ ਦੇ ਨੈਸ਼ਨਲ ਹੈਲਥ ਮਿਸ਼ਨ ਵਿੱਚ ਕਰੀਬ 9 ਹਜ਼ਾਰ ਕਰਮਚਾਰੀਆਂ ਨੇ ਸ਼ੋਸ਼ਣ ਤੋਂ ਤੰਗ ਹੋ ਕੇ ਪੂਰੇ ਪੰਜਾਬ ਵਿੱਚ ਹੜਤਾਲ ਕੀਤੀ। ਸਿਹਤ ਵਿਭਾਗ ਦੇ ਮੁਕੰਮਲ ਕੰਮ ਟੀਕਾਕਰਨ , ਕੋਰੋਨਾ ਸੈਂਪਲਿੰਗ ਅਤੇ ਐਮਰਜੈਂਸੀ ਸੇਵਾਵਾਂ ਦਾ ਪੂਰੀ ਤਰ੍ਹਾਂ ਬਾਈਕਾਟ ਕੀਤਾ ਗਿਆ। ਇਸ ਦੌਰਾਨ ਕਰਮਚਾਰੀਆਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਨਾਲ ਹੀ ਕਰਮਚਾਰੀਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਬਿਨਾਂ ਸ਼ਰਤ ਤੋਂ ਉਨ੍ਹਾਂ ਨੂੰ ਰੈਗੂਲਰ ਕਰਨ ਦਾ ਨੋਟਿਫਿਕੇਸ਼ਨ ਜਾਰੀ ਨਾ ਕੀਤਾ ਗਿਆ ਤਾਂ ਉਹ ਵੱਡੇ ਪੱਧਰ ’ਤੇ ਸੰਘਰਸ਼ ਕਰਨਗੇ।