ਜਲੰਧਰ ’ਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਉ, ਪੁਲਿਸ ਮੁਸਤੈਦ - ਪੁਲਿਸ ਮੁਸਤੈਦ
ਜਲੰਧਰ:ਕੋਰੋਨਾ ਵਾਇਰਸ ਦੇ ਲਗਾਤਾਰ ਵਧ ਰਹੇ ਕੇਸਾਂ ਨੂੰ ਲੈ ਕੇ ਸ਼ਹਿਰ 'ਚ ਨਾਈਟ ਕਰਫਿਉ ਲਗਾ ਦਿੱਤਾ ਗਿਆ ਹੈ। ਦੱਸ ਦਈਏ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਬੰਧ ’ਚ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਸ਼ਹਿਰ ’ਚ ਨਾਈਟ ਕਰਫਿਉ ਰਾਤ 9 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਲਗਾਇਆ ਗਿਆ ਹੈ। ਇਸ ਦੌਰਾਨ ਲੋਕਾਂ ਨੂੰ ਘਰੋਂ ਬਾਹਰ ਨਾ ਨਿਕਲਣ ਦੇ ਆਦੇਸ਼ ਦਿੱਤੇ ਗਏ ਹਨ। ਨਾਈਟ ਕਰਫਿਉ ਦੌਰਾਨ ਦੇਰ ਰਾਤ ਪੁਲਿਸ ਪ੍ਰਸ਼ਾਸਨ ਵੱਲੋਂ ਗੱਡੀਆਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਨੇ ਲੋਕਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਕਰਫਿਉ ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।