ਪੁਲਿਸ ਅਫ਼ਸਰਾਂ 'ਤੇ ਹਮਲਾ ਕਰਨ ਵਾਲੇ ਨਿਹੰਗ ਢੇਰ - ਨਿਹੰਗ ਪੁਲਿਸ ਦੀ ਗੋਲੀ ਦਾ ਸ਼ਿਕਾਰ
ਤਰਨਤਾਰਨ: ਨੰਦੇੜ ਸਾਹਿਬ ਹਜ਼ੂਰ ਸਾਹਿਬ ਵਿਖੇ ਕਤਲ ਕਰਕੇ ਆਏ ਦੋ ਨਿਹੰਗ ਪੁਲਿਸ ਦੀ ਗੋਲੀ ਦਾ ਸ਼ਿਕਾਰ ਹੋ ਗਏ। ਇਨ੍ਹਾਂ ਦੋਵਾਂ ਮੁਲਜ਼ਮਾਂ ਨੂੰ ਜਦੋਂ ਪੁਲਿਸ ਨੇ ਕਾਬੂ ਕਰਨਾ ਚਾਹਿਆ ਤਾਂ ਇਨ੍ਹਾਂ ਨੇ ਪੁਲਿਸ 'ਤੇ ਹਮਲਾ ਕਰ ਦਿੱਤਾ, ਜਿਸ ਵਿੱਚ ਐੱਸ.ਐੱਚ.ਓ ਨਰਿੰਦਰ ਸਿੰਘ ਢੋਟੀ ਅਤੇ ਬਲਵਿੰਦਰ ਸਿੰਘ ਦੇ ਗੁੱਟ ਕੱਟੇ ਗਏ। ਜਦੋਂ ਪੁਲਿਸ ਵੱਲੋਂ ਜਵਾਬੀ ਕਾਰਵਾਈ ਕੀਤੀ ਗਈ ਤਾਂ ਇਹ ਦੋਵੇਂ ਪੁਲਿਸ ਦੀ ਗੋਲੀ ਦਾ ਸ਼ਿਕਾਰ ਹੋ ਗਏ।