ਪੁਲਿਸ ਨੇ 7 ਨਿਹੰਗ ਕੀਤੇ ਕਾਬੂ - ਪਟਿਆਲਾ
ਪਟਿਆਲਾ: ਸਵੇਰੇ ਸਨੌਰ ਸਬਜ਼ੀ ਮੰਡੀ ਵਿੱਚ ਨਿਹੰਗਾਂ ਨੇ ਡਿਊਟੀ 'ਤੇ ਤਾਇਨਾਤ ਪੁਲਿਸ ਦੇ 4 ਮੁਲਾਜ਼ਮਾਂ 'ਤੇ ਕਿਰਪਾਨਾਂ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਸੀ। ਇਸ ਹਮਲੇ ਵਿੱਚ ਇੱਕ ਪੁਲਿਸ ਮੁਲਾਜ਼ਮ ਦਾ ਹੱਥ ਕੱਟਿਆ ਗਿਆ। ਇਸ ਮੁਲਾਜ਼ਮ ਦਾ ਪੀਜੀਆਈ 'ਚ ਅਪ੍ਰੇਸ਼ਨ ਕੀਤਾ ਜਾ ਰਿਹਾ ਹੈ। ਪੁਲਿਸ ਨੇ ਕਾਰਵਾਈ ਕਰਦੇ ਹੋਏ ਵਿਸ਼ੇਸ਼ ਕਮਾਂਡੋ ਨਾਲ 7 ਨਿਹੰਗਾਂ ਨੂੰ ਕਾਬੂ ਕੀਤਾ ਹੈ। ਇਸ ਕਾਰਵਾਈ ਦੌਰਾਨ ਇੱਕ ਨਿਹੰਗ ਦੇ ਗੋਲੀ ਲੱਗਣ ਦੀ ਵੀ ਖ਼ਬਰ ਹੈ। ਜਿਸ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ ਹੈ।