ਪੰਜਾਬ ਦੇ ਵਿੱਚ ਬੀਜੇਪੀ ਸਰਕਾਰ ਬਣਨੀ ਤਹਿ: ਨਿਮਿਸ਼ਾ ਮਹਿਤਾ - ਪੰਜਾਬ ਦੇ ਵਿੱਚ ਬੀਜੇਪੀ ਸਰਕਾਰ ਬਣਨੀ ਤਹਿ
ਹੁਸ਼ਿਆਰਪੁਰ: ਪੰਜਾਬ ਦੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਜੇਕਰ ਗੱਲ ਕੀਤੀ ਜਾਵੇ ਗੜਸ਼ੰਕਰ ਦੀ ਤਾਂ ਗੜ੍ਹਸ਼ੰਕਰ ਦੇ ਵਿੱਚ ਹੁਣ ਭਾਜਪਾ ਵੱਲੋਂ ਵੀ ਆਪਣਾ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ। ਹਲਕਾ ਗੜ੍ਹਸ਼ੰਕਰ ਦੇ ਵਿੱਚ ਨਿਮਿਸ਼ਾ ਮਹਿਤਾ ਉਮੀਦਵਾਰ ਭਾਜਪਾ ਵੱਲੋਂ ਗੜ੍ਹਸ਼ੰਕਰ ਦੇ ਬੀਤ ਇਲਾਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਵਿਧਾਨ ਸਭਾ ਚੋਣਾਂ ਦੇ ਵਿੱਚ ਆਪਣੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਨਿਮਿਸ਼ਾ ਮਹਿਤਾ ਭਾਜਪਾ ਉਮੀਦਵਾਰ ਨੇ ਕਿਹਾ ਕਿ ਉਨ੍ਹਾਂ ਨੂੰ ਕਾਂਗਰਸ ਦੀ ਟਿਕਟ ਨਾ ਮਿਲਣ ਕਾਰਨ ਲੋਕਾਂ ਦੇ ਵਿੱਚ ਨਿਰਾਸ਼ਾ ਛਾਈ ਸੀ ਪਰ ਹੁਣ ਬੀਜੇਪੀ ਵੱਲੋਂ ਜਦੋਂ ਦੇ ਉਨ੍ਹਾਂ ਨੂੰ ਉਮੀਦਵਾਰ ਵੱਜੋਂ ਮੈਦਾਨ ਵਿੱਚ ਉਤਾਰਿਆ ਹੈ ਲੋਕਾਂ ਦੇ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਹਲਕਾ ਗੜ੍ਹਸ਼ੰਕਰ ਦੇ ਲੋਕਾਂ ਨੇ ਆਪਣਾ ਮਨ ਬਣਾ ਲਿਆ ਕਿ ਉਹ ਇਸ ਵਾਰ ਉਨ੍ਹਾਂ ਨੂੰ ਪੂਰਾ ਫਤਵਾ ਦੇਣਗੇ।