19 ਅਪ੍ਰੈਲ ਨੂੰ ਲਾਲ ਕਿਲ੍ਹੇ ’ਤੇ ਲਹਿਰਾਇਆ ਜਾਵੇਗਾ ਨਿਸ਼ਾਨ ਸਾਹਿਬ: ਸਿਮਰਨਜੀਤ ਮਾਨ - hoist Nishan Sahib
ਫਤਿਹਗੜ੍ਹ ਸਾਹਿਬ: 19 ਅਪ੍ਰੈਲ ਹਿੰਦ ਦੀ ਚਾਦਰ 9ਵੇਂ ਪਾਤਸ਼ਾਹੀ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 400ਵੀਂ ਸ਼ਤਾਬਦੀ ਮੌਕੇ ਸ਼੍ਰੋਮਣੀ ਅਕਾਲੀ ਦਲ (ਅਮ੍ਰਿਤਸਰ) ਦਾ ਇੱਕ ਵਿਸ਼ਾਲ ਜੱਥਾ ਗੁਰਦੁਆਰਾ ਸ਼੍ਰੀ ਸ਼ੀਸ਼ਗੰਜ ਸਾਹਿਬ ਵਿਖੇ ਨਤਮਸਤਕ ਹੋ ਹੋਣ ਉਪਰੰਤ ਲਾਲ ਕਿਲੇ ਉੱਤੇ ਨਿਸ਼ਾਨ ਸਾਹਿਬ ਲਹਿਰਾਏਗਾ। ਇਹ ਐਲਾਨ ਸਿਮਰਜੀਤ ਸਿੰਘ ਮਾਨ ਦੁਆਰਾ ਆਪਣੇ ਨਿਵਾਸ ਸਥਾਨ ਉੱਤੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਗਿਆ। ਇਸ ਮੌਕੇ ਮਾਨ ਨੇ ਕਿਹਾ ਕਿ ਇਹ ਪ੍ਰੋਗਰਾਮ ਕੇਂਦਰ ਸਰਕਾਰ ਦੁਆਰਾ ਨਜਾਇਜ਼ ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ ਅਤੇ ਨੌਜਵਾਨਾਂ ਦੀ ਰਿਹਾਈ ਲਈ ਹੋਵੇਗਾ। ਉਥੇ ਹੀ ਉਨ੍ਹਾਂ ਨੇ ਇਸ ਮੌਕੇ ਪੂਰੇ ਸਿੱਖ ਜਗਤ ਅਤੇ ਪੰਜਾਬੀਆਂ ਨੂੰ 19 ਅਪ੍ਰੈਲ ਨੂੰ ਆਪਣੇ ਘਰਾਂ ਦੀਆਂ ਛਤਾਂ ਉੱਤੇ ਕੇਸਰੀ ਸ਼੍ਰੀ ਨਿਸ਼ਾਨ ਸਾਹਿਬ ਲਹਿਰਾਉਣ ਦੀ ਅਪੀਲ ਵੀ ਕੀਤੀ।