ਲੁਧਿਆਣਾ: ਬੀਤੇ 48 ਘੰਟੇ 'ਚ ਨਹੀਂ ਆਇਆ ਕਰੋਨਾ ਦਾ ਕੋਈ ਵੀ ਪੌਜ਼ੀਟਿਵ ਮਰੀਜ਼ - ਕੋਰੋਨਾ ਵਾਇਰਸ
ਲੁਧਿਆਣਾ: ਪੰਜਾਬ 'ਚ ਲਗਾਤਾਰ ਕੋਰੋਨਾ ਵਾਇਰਸ ਪੀੜਤਾਂ ਦੇ ਮਾਮਲੇ ਵੱਧਦੇ ਜਾ ਰਹੇ ਹਨ। ਲੁਧਿਆਣਾ 'ਚ ਪਿਛਲੇ 48 ਘੰਟਿਆਂ ਦੌਰਾਨ ਕੋਰੋਨਾ ਦਾ ਕੋਈ ਵੀ ਪੌਜ਼ੀਟਿਵ ਮਰੀਜ਼ ਸਾਹਮਣੇ ਨਹੀਂ ਆਇਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਕਿਹਾ ਕਿ ਬੀਤੇ ਦਿਨੀਂ ਸੁਰਿੰਦਰ ਕੌਰ ਨਾਮੀ ਔਰਤ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਉਸ ਦੇ ਪਰਿਵਾਰ ਨੇ ਮ੍ਰਿਤਕ ਦਾ ਸਸਕਾਰ ਕਰਨ ਤੋਂ ਇਨਕਾਰ ਕਰਨ ਤੋਂ ਬਾਅਦ ਸਾਰੇ ਹੀ ਸਰਕਾਰੀ ਹਸਪਤਾਲਾਂ ਨੂੰ ਅਜਿਹੇ ਮਾਮਲਿਆਂ ਲਈ ਨੇੜਲੇ ਪੁਲਿਸ ਸਟੇਸ਼ਨ 'ਚ ਸੰਪਰਕ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੀ ਕੋਰੋਨਾ ਪੀੜਤ ਮਰੀਜ਼ ਦੀ ਮੌਤ ਤੋਂ ਬਾਅਦ ਉਸ ਦਾ ਪਰਿਵਾਰ ਉਸ ਦੀ ਮ੍ਰਿਤਕ ਦੇਹ ਲੈਂਣ ਤੋਂ ਇਨਕਾਰ ਕਰਦਾ ਹੈ ਤਾਂ ਉਸ ਦਾ ਸਸਕਾਰ ਪੁਲਿਸ ਵੱਲੋਂ ਕੀਤਾ ਜਾਵੇਗਾ।