ਪੰਜਾਬ ’ਚ ਅਪਰਾਧਿਕ ਕੇਸ ਨਾ ਹੋਣ ਕਾਰਨ ਨਹੀਂ ਹੋ ਸਕਦੀ ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ: ਵੇਰਕਾ - Lakha Sidhana in Punjab
ਅੰਮ੍ਰਿਤਸਰ: ਬਠਿੰਡਾ ਰੈਲੀ ’ਚ ਲੱਖਾ ਸਿਧਾਣਾ ਦੀ ਸ਼ਮੂਲੀਅਤ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਿਆ ਜਾ ਰਿਹਾ ਹੈ, ਜਿਸ ਦਾ ਜਵਾਬ ਦਿੰਦੇ ਹੋਏ ਵਿਧਾਇਕ ਡਾ. ਰਾਜਕੁਮਾਰ ਵੇਰਕਾ ਨੇ ਕਿਹਾ ਕਿ ਜੋ ਵੀ 26 ਜਨਵਰੀ ਵਾਲੇ ਦਿਨ ਲਾਲ ਕਿਲੇ ’ਤੇ ਹੋਇਆ ਸੀ, ਉਹ ਸਭ ਆਮ ਆਦਮੀ ਪਾਰਟੀ ਦੀ ਸ਼ਹਿ ’ਤੇ ਹੀ ਹੋਇਆ। ਉਨ੍ਹਾਂ ਕਿਹਾ ਕਿ ਦਿੱਲੀ ਪੁਲਸ ਵੱਲੋਂ ਉਸ ਦੀ ਗ੍ਰਿਫ਼ਤਾਰੀ ਉਸ ਸਮੇਂ ਕਰ ਦੇਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲੱਖਾ ਸਿਧਾਣਾ ਦੇ ਖ਼ਿਲਾਫ਼ ਕੋਈ ਵੀ ਮਾਮਲਾ ਦਰਜ ਨਹੀਂ ਹੈ ਜਿਸ ਕਰਕੇ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਦਾ।