ਚੰਡੀਗੜ੍ਹ: ਕੋਈ ਕਿਸਾਨ ਨਹੀਂ ਪਹੁੰਚਿਆਂ ਅਨਾਜ ਮੰਡੀ - ਅਨਾਜ ਮੰਡੀ
ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਚੱਲਦੇ ਜਿੱਥੇ ਦੇਸ਼ ਵਿੱਚ ਹਰ ਚੀਜ਼ ਰੁਕੀ ਹੋਈ ਹੈ, ਉੱਥੇ ਹੀ ਕਿਸਾਨਾਂ ਨੂੰ ਰਾਹਤ ਦੇਣ ਲਈ ਸਰਕਾਰ ਵੱਲੋਂ ਇਹ ਕਿਹਾ ਗਿਆ ਸੀ ਕਿ ਉਨ੍ਹਾਂ ਦੀ ਕਣਕ ਦੀ ਖ਼ਰੀਦ 15 ਅਪ੍ਰੈਲ ਤੋਂ ਸ਼ੁਰੂ ਕੀਤੀ ਜਾਵੇਗੀ। ਇਸ ਲਈ ਸਰਕਾਰ ਵੱਲੋਂ ਤਾਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ ਪਰ ਜਦੋਂ ਈਟੀਵੀ ਭਾਰਤ ਵੱਲੋਂ ਸੈਕਟਰ 29 ਦੀ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ ਤਾਂ ਉੱਥੇ ਦੁਪਹਿਰ ਤੱਕ ਕੋਈ ਵੀ ਜ਼ਿੰਮੀਂਦਾਰ ਜਾਂ ਕਿਸਾਨ ਆਪਣੀ ਕਣਕ ਲੈ ਕੇ ਨਹੀਂ ਪੁੱਜਾ ਸੀ।