ਮੰਨਾ ਨੇ ਕਿਹਾ ਨਰੂਆਣਾ ਦੇ ਕਤਲ ਦਾ ਨਹੀਂ ਕੋਈ ਅਫ਼ਸੋਸ - ਕੁਲਵੀਰ ਨਰੂਆਣਾ
ਬਠਿੰਡਾ : ਗੈਂਗਸਟਰ ਤੋਂ ਬਾਅਦ ਸਮਾਜ ਸੇਵੀ ਬਣੇ ਕੁਲਵੀਰ ਨਰੂਆਣਾ ਦਾ ਕਤਲ ਕਰਨ ਵਾਲੇ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਨੂੰ ਆਪਣੇ ਕੀਤੇ ਤੇ ਕੋਈ ਅਫ਼ਸੋਸ ਨਹੀਂ। ਅੱਜ ਮੰਨਾ ਨੂੰ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਵੱਲੋਂ ਮੈਡੀਕਲ ਲਈ ਸਿਵਲ ਹਸਪਤਾਲ ਬਠਿੰਡਾ ਲਿਆਂਦਾ ਗਿਆ। ਮੈਡੀਕਲ ਕਰਾਉਣ ਤੋਂ ਬਾਅਦ ਮੰਨਾ ਨੂੰ ਅਦਾਲਤ ਵਿੱਚ ਪੇਸ਼ ਕਰਨ ਪੁਲੀਸ ਵੱਲੋਂ ਸਖ਼ਤ ਪ੍ਰਬੰਧਾਂ ਹੇਠ ਲਿਜਾਇਆ ਗਿਆ। ਇਸ ਮੌਕੇ ਪੱਤਰਕਾਰਾਂ ਵੱਲੋਂ ਕੀਤੇ ਗਏ ਸਵਾਲ ਤੇ ਮੰਨਾ ਨੇ ਕਿਹਾ ਕਿ ਉਸ ਨੂੰ ਆਪਣੇ ਕੀਤੇ ਤੇ ਕੋਈ ਅਫ਼ਸੋਸ ਨਹੀਂ। ਉਧਰ ਦੂਸਰੇ ਪਾਸੇ ਪੁਲਿਸ ਨੇ ਕਿਹਾ ਹੈ ਕਿ ਉਨ੍ਹਾਂ ਵੱਲੋਂ ਇਲਾਜ ਉਪਰੰਤ ਮਨਪ੍ਰੀਤ ਸਿੰਘ ਮੰਨਾ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹੈ ਅਤੇ ਰਿਮਾਂਡ ਹਾਸਲ ਕੀਤਾ ਜਾਵੇਗਾ।