ਕੋਵਿਡ ਵੈਕਸੀਨੇਸ਼ਨ ਦਾ ਕੋਈ ਸਾਈਡ ਇਫੈਕਟ ਨਹੀਂ: ਡਾ. ਮਿਨਾਕਸ਼ੀ - ਜ਼ਿਲ੍ਹਾ ਟੀਕਾਕਰਨ ਅਫ਼ਸਰ
ਬਠਿੰਡਾ: ਸ਼ਹਿਰ ਵਿੱਚ ਕੋਵਿਡ 'ਤੇ ਜਿੱਤ ਪਾਉਣ ਵਾਸਤੇ ਵੈਕਸੀਨੇਸ਼ਨ ਦੀ ਸ਼ੁਰੂਆਤ ਹੋ ਚੁੱਕੀ ਹੈ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮਿਨਾਕਸ਼ੀ ਸਿੰਗਲਾ ਨੇ ਦੱਸਿਆ ਕਿ ਪਹਿਲੇ ਗੇੜ ਵਿੱਚ ਹੀ ਬਾਕਾਇਦਾ ਸਮੇਤ ਸਿਵਲ ਸਰਜਨ ਸਾਰੇ 938 ਸਿਹਤ ਵਰਕਰਾਂ ਨੂੰ ਇਹ ਵੈਕਸੀਨ ਲਗਾਈ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਖ਼ੁਦ ਵੈਕਸੀਨ ਲਗਵਾਈ ਹੈ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਿਆ ਉਹ ਬਿਲਕੁਲ ਤੰਦਰੁਸਤ ਹਨ ਅਤੇ ਆਪਣਾ ਰੁਟੀਨ ਦਾ ਸਾਰਾ ਕੰਮ ਕਰ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸਨ ਤੋਂ ਹਾਸਲ ਜਾਣਕਾਰੀ ਅਨੁਸਾਰ ਜ਼ਿਲ੍ਹੇ ਅੰਦਰ ਕੋਵਿਡ-19 ਤਹਿਤ 143920 ਸੈਂਪਲ ਲਏ ਗਏ, ਜਿਨ੍ਹਾਂ ਵਿੱਚੋਂ ਕੁੱਲ 9365 ਪੌਜ਼ੀਟਿਵ ਕੇਸ ਆਏ, ਇਨ੍ਹਾਂ ਵਿੱਚੋਂ 8168 ਕੋਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ।